ਖੇਡ ਮੇਲੇ ਨੌਜਵਾਨਾਂ ’ਚ ਸਹਿਣਸ਼ੀਲਤਾ ਪੈਦਾ ਕਰਦੇ ਹਨ : ਕਾਕਾ ਬਰਾਡ਼

03/26/2019 5:09:33 AM

ਫਰੀਦਕੋਟ (ਪਵਨ, ਖੁਰਾਣਾ, ਦਰਦੀ, ਸੁਖਪਾਲ)-ਪਿੰਡ ਖੁੰਡੇ ਹਲਾਲ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 4 ਰੋਜ਼ਾ 21ਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੇ ਦੂਜੇ ਦਿਨ ‘ਆਪ’ ਦੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾਡ਼ ਮੁੱਖ ਮਹਿਮਾਨ ਵਜੋਂ ਪਹੁੰਚੇ। ਟੂਰਨਾਮੈਂਟ ਦੀ ਸ਼ੁਰੂਆਤ ਮੁੱਖ ਮਹਿਮਾਨ ਕਾਕਾ ਬਰਾਡ਼ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਨ ਉਪਰੰਤ ਕੀਤੀ। ਇਸ ਵਿਚ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ। ਪ੍ਰਧਾਨ ਕਾਕਾ ਬਰਾਡ਼ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡ ਮੇਲੇ ਨੌਜਵਾਨਾਂ ’ਚ ਸਹਿਣਸ਼ੀਲਤਾ ਪੈਦਾ ਕਰਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜੇਕਰ ਦੋ ਨੌਜਵਾਨ ਮਿਲ ਕੇ ਇਕ ਨੌਜਵਾਨ ਦਾ ਨਸ਼ਾ ਛੁਡਵਾ ਦੇਣ ਤਾਂ ਪੰਜਾਬ ’ਚੋਂ ਨਸ਼ੇ ਖਤਮ ਹੋ ਜਾਣਗੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਬਜ਼ੁਰਗਾਂ ਦਾ ਸਤਿਕਾਰ ਵੀ ਘੱਟ ਰਿਹਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਬਜ਼ੁਰਗਾਂ ਦਾ ਸਤਿਕਾਰ ਕਰਨ ਦੀ ਵੀ ਅਪੀਲ ਕੀਤੀ। ਕਾਕਾ ਬਰਾਡ਼ ਨੇ ਆਪਣੀ ਨੇਕ ਕਮਾਈ ’ਚੋਂ ਸਹਾਇਤਾ ਰਾਸ਼ੀ ਪ੍ਰਬੰਧਕਾਂ ਨੂੰ ਦਿੱਤੀ। ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਕਾਕਾ ਬਰਾਡ਼ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਗੁਰਿੰਦਰ ਸਿੰਘ ਖੁੰਡੇ ਹਲਾਲ, ਸੁਖਜਿੰਦਰ ਸਿੰਘ, ਪ੍ਰਿਥੀ ਸਿੰਘ ਨੰਬਰਦਾਰ, ਪਰਮਿੰਦਰ ਸਿੰਘ, ਹੰਸਾ ਸਿੰਘ ਸਰਪੰਚ, ਕੁਲਵੰਤ ਸਿੰਘ, ਬੋਹਡ਼ ਸਿੰਘ, ਜਸਪਿੰਦਰ ਸਿੰਘ, ਸੋਨੂੰ, ਗੁਰਮੀਤ ਸਿੰਘ, ਮਲਕੀਤ ਸਿੰਘ ਹੇਅਰ, ਸ਼ਮਸ਼ੇਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।