ਰਾਮਗਡ਼੍ਹੀਆ ਸਮਾਜ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਕੀਤੀਆਂ ਵਿਚਾਰਾਂ

03/26/2019 5:09:38 AM

ਫਰੀਦਕੋਟ (ਪਵਨ, ਖੁਰਾਣਾ)-ਮਹਾਰਾਜਾ ਜੱਸਾ ਸਿੰਘ ਰਾਮਗਡ਼੍ਹੀਆ ਵੈੱਲਫੇਅਰ ਸੋਸਾਇਟੀ ਦੀ ਮੀਟਿੰਗ ਜੰਗ ਸਿੰਘ ਭਵਨ ਵਿਚ ਸੁਖਦੇਵ ਸਿੰਘ ਅਤੇ ਸਵਿੰਦਰ ਸਿੰਘ ਠੇਕੇਦਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਮਹਾਰਾਜਾ ਜੱਸਾ ਸਿੰਘ ਰਾਮਗਡ਼੍ਹੀਆ ਦਾ ਜਨਮ ਦਿਹਾਡ਼ਾ ਮਈ ਮਹੀਨੇ ’ਚ ਮਨਾਉਣ ਦੇ ਸਬੰਧ ’ਚ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਮੇਂ ਵਿਸ਼ੇਸ਼ ਤੌਰ ’ਤੇ ਪਹੁੰਚੇ ਸਵਰਨ ਸਿੰਘ ਬਰਗਾਡ਼ੀ ਨੇ ਰਾਮਗਡ਼੍ਹੀਆ ਸਮਾਜ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿਚਾਰਾਂ ਕੀਤੀਆਂ। ਇਸ ਦੌਰਾਨ ਗੁਰਪਾਲ ਸਿੰਘ ਪਾਲੀ, ਜਸਵਿੰਦਰ ਸਿੰਘ ਜਨਰਲ ਸਕੱਤਰ, ਰਜਿੰਦਰ ਸਿੰਘ, ਸਰਬਜੀਤ ਸਿੰਘ ਧੀਮਾਨ, ਗੁਰਬਚਨ ਸਿੰਘ ਏ. ਈ. ਅਤੇ ਦਲਜੀਤ ਸਿੰਘ ਵਿਰਦੀ ਨੇ ਕਿਹਾ ਕਿ ਇਹ ਦਿਹਾਡ਼ਾ ਹਰ ਸਾਲ ਦੀ ਤਰ੍ਹਾਂ ਦੋਵੇਂ ਵਿਸ਼ਵਕਰਮਾ ਭਵਨਾਂ ਦੀਆਂ ਕਮੇਟੀਆਂ ਨੂੰ ਨਾਲ ਲੈ ਕੇ ਮਹਾਰਾਜਾ ਜੱਸਾ ਸਿੰਘ ਰਾਮਗਡ਼੍ਹੀਆ ਦੇ ਬੈਨਰ ਹੇਠ ਮਨਾਇਆ ਜਾਵੇਗਾ। ਇਸ ਸਬੰਧੀ ਅਗਲੀ ਮੀਟਿੰਗ ਕਰ ਕੇ ਜਗ੍ਹਾ ਬਾਰੇ ਦੱਸਿਆ ਜਾਵੇਗਾ। ਇਸ ਮੌਕੇ ਸਿੱਖ ਫਾਊਂਡੇਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਖੋਖਰ ਨੇ ਵਿਸ਼ਵਾਸ ਦਿਵਾਇਆ ਕਿ ਸਾਡੀ ਸੰਸਥਾ ਵੀ ਇਹ ਦਿਹਾਡ਼ਾ ਮਨਾਉਣ ’ਚ ਪੂਰਾ ਸਹਿਯੋਗ ਦੇਵੇਗੀ। ਇਸ ਸਮੇਂ ਜਗਜੀਤ ਸਿੰਘ ਖਾਲਸਾ, ਗੁਰਦੀਪ ਸਿੰਘ ਕਲਸੀ, ਪਰਮਜੀਤ ਸਿੰਘ, ਗੁਰਜੀਤ ਸਿੰਘ, ਨਿਰਮਲ ਸਿੰਘ, ਹਰਮਿੰਦਰ ਸਿੰਘ, ਸੂਬਾ ਸਿੰਘ, ਮਨਜਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਕਾਰ ਸਿੰਘ ਵਿਰਦੀ, ਬਲਵੀਰ ਸਿੰਘ, ਐੱਮ. ਪੀ. ਸਿੰਘ, ਬਲਵਿੰਦਰ ਸਿੰਘ, ਸ਼ਮਿੰਦਰ ਸਿੰਘ, ਇੰੰਦਰਪਾਲ ਸਿੰਘ, ਬਲਜੀਤ ਸਿੰਘ ਆਦਿ ਮੌਜੂਦ ਸਨ।