ਕੋਟਕਪੂਰਾ ਗੋਲੀਕਾਂਡ: ਤੱਤਕਾਲੀ ਡੀ.ਐੱਸ.ਪੀ. ਪਰਮਜੀਤ ਸਿੰਘ ਪਨੂੰ ਨੂੰ ਮਿਲੀ ਰਾਹਤ (ਵੀਡੀਓ)

Thursday, Jun 06, 2019 - 06:31 PM (IST)

ਫਰੀਦਕੋਟ (ਜਗਤਾਰ) - ਕੋਟਕਪੂਰਾ ਗੋਲੀਕਾਂਡ ਦੇ ਮਾਮਲੇ 'ਚ 'ਸਿੱਟ' ਵਲੋਂ ਪੇਸ਼ ਕੀਤੇ ਗਏ ਚਲਾਨ 'ਚ ਦੋਸ਼ੀ ਠਹਿਰਾਏ ਲੁਧਿਆਣਾ ਦੇ ਤੱਤਕਾਲੀ ਡੀ.ਐੱਸ.ਪੀ. ਪਰਮਜੀਤ ਸਿੰਘ ਪਨੂੰ ਨੂੰ ਅਗਾਓਂ ਜ਼ਮਾਨਤ ਮਨਜ਼ੂਰ ਹੋ ਗਈ ਹੈ। ਕੋਟਕਪੂਰਾ ਗੋਲੀ ਕਾਂਡ 'ਚ ਮੁਲਜ਼ਮ ਵਲੋਂ ਨਾਮਜ਼ਦ ਤੱਤਕਾਲੀ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਦੀ ਅਗਾਓਂ ਜ਼ਮਾਨਤ ਅਰਜ਼ੀ ਸੈਸ਼ਨ ਕੋਰਟ ਵਲੋਂ ਰੱਦ ਕਰ ਦਿੱਤੀ ਗਈ ਹੈ ਜਦਕਿ ਤੀਜੇ ਮੁਲਜ਼ਮ ਡੀ.ਐੱਸ.ਪੀ. ਬਲਜੀਤ ਸਿੰਘ ਸੰਧੂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 10 ਜੂਨ ਨੂੰ ਹੋਵੇਗੀ। ਦੱਸ ਦੇਈਏ ਕਿ 4 ਜੂਨ ਨੂੰ ਇਸ ਮਾਮਲੇ 'ਚ ਦੋਸ਼ੀ ਠਹਿਰਾਏ ਗਏ ਲੁਧਿਆਣਾ ਦੇ ਤੱਤਕਾਲੀ ਡੀ.ਐੱਸ.ਪੀ. ਪਰਮਜੀਤ ਸਿੰਘ ਪੰਨੂੰ ਅਤੇ ਕੋਟਕਪੂਰਾ ਦੇ ਤੱਤਕਾਲੀ ਐੱਸ.ਐੱਚ.ਓ. ਗੁਰਦੀਪ ਸਿੰਘ ਦੀ ਜ਼ਮਾਨਤ ਅਰਜ਼ੀ 'ਤੇ ਬਹਿਸ ਮੁਕੰਮਲ ਹੋ ਚੁੱਕੀ ਸੀ, ਜਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਇਸ ਬਹਿਸ ਦਾ ਫੈਸਲਾ 6 ਜੂਨ ਤੱਕ ਰਾਖਵਾਂ ਰੱਖ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ 'ਚ 'ਸਿੱਟ' ਵਲੋਂ ਇਕ ਅਕਾਲੀ ਆਗੂ ਸਣੇ 6 ਵਿਅਕਤੀਆਂ ਖ਼ਿਲਾਫ਼ ਅਦਾਲਤ 'ਚ ਦੋਸ਼ ਪੱਤਰ ਦਾਇਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਪਰਮਜੀਤ ਸਿੰਘ ਪੰਨੂ ਅਤੇ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਵਲੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਪਰਮਜੀਤ ਸਿੰਘ ਪੰਨੂ ਨੇ ਜੱਜ ਹਰਪਾਲ ਸਿੰਘ ਦੀ ਅਦਾਲਤ 'ਚ ਅਰਜ਼ੀ ਦੇ ਕੇ ਗ੍ਰਿਫ਼ਤਾਰੀ 'ਤੇ ਰੋਕ ਲਾਉਣ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੇ ਵੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਜ਼ਮਾਨਤ ਦੀ ਮੰਗ ਕਰ ਚੁੱਕੇ ਹਨ।


author

rajwinder kaur

Content Editor

Related News