ਕੋਟਕਪੂਰਾ ਗੋਲੀਕਾਂਡ : ਅਦਾਲਤ ਵਲੋਂ ਨਾਮਜ਼ਦ ਪੁਲਸ ਮੁਲਾਜ਼ਮਾਂ ਨੂੰ ਝਟਕਾ
Friday, Nov 15, 2019 - 01:16 PM (IST)

ਫਰੀਦਕੋਟ (ਜਗਤਾਰ) - ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਅੱਜ ਫਰੀਦਕੋਟ ਦੀ ਜ਼ਿਲਾ ਅਤੇ ਸ਼ੈਸ਼ਨ ਅਦਾਲਤ 'ਚ ਹੋਈ। ਅਦਾਲਤ ਨੇ ਇਸ ਮਾਮਲੇ 'ਚ ਨਾਮਜ਼ਦ ਸਾਰੇ ਪੁਲਸ ਮੁਲਾਜ਼ਮਾਂ ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਦੀਆਂ ਰਵੀਜਨ ਪਟੀਸ਼ਨਾਂ ਖਾਰਜ ਕਰ ਦਿੱਤੀਆਂ। ਪਟੀਸ਼ਨਾਂ ਖਾਰਜ ਕਰਦੇ ਹੋਏ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸ ਦੇਈਏ ਕਿ 29 ਨਵੰਬਰ ਨੂੰ ਦੋਸ਼ ਤੈਅ ਕਰਨ ਨੂੰ ਲੈ ਕੇ ਅਦਾਲਤ 'ਚ ਬਹਿਸ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਅੱਜ ਦੀ ਸੁਣਵਾਈ 'ਚ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਐੱਸ.ਪੀ. ਬਲਜੀਤ ਸਿੰਘ ਸਿੱਧੂ, ਐੱਸ.ਪੀ. ਪਰਮਜੀਤ ਸਿੰਘ ਪੰਨੂੰ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਮੌਜੂਦ ਸਨ ਜਦਕਿ ਪਰਮਰਾਜ ਸਿੰਘ ਉਮਰਾਨੰਗਲ ਅਤੇ ਮਨਤਾਰ ਸਿੰਘ ਬਰਾੜ ਗੈਰ ਹਾਜ਼ਰ ਰਹੇ।