ਬੇਅਦਬੀ ਕਾਂਡ: ਭਗੌੜੇ ਐਲਾਨੇ 3 ਡੇਰਾ ਸਿਰਸਾ ਪ੍ਰੇਮੀਆਂ ’ਤੇ ਮੁਕੱਦਮਾ ਦਰਜ

Friday, Mar 05, 2021 - 10:54 AM (IST)

ਬੇਅਦਬੀ ਕਾਂਡ: ਭਗੌੜੇ ਐਲਾਨੇ 3 ਡੇਰਾ ਸਿਰਸਾ ਪ੍ਰੇਮੀਆਂ ’ਤੇ ਮੁਕੱਦਮਾ ਦਰਜ

ਫਰੀਦਕੋਟ (ਰਾਜਨ): ਬਰਗਾੜੀ ਬੇਅਦਬੀ ਮਾਮਲੇ ’ਚ ਭਗੌੜੇ ਕਰਾਰ ਦਿੱਤੇ ਗਏ ਡੇਰਾ ਸੱਚਾ ਸੌਦਾ ਦੇ 3 ਪ੍ਰੇਮੀਆਂ ਹਰਸ਼ ਧੂਰੀ ਪੁੱਤਰ ਅਸ਼ੋਕ ਕੁਮਾਰ, ਪ੍ਰਦੀਪ ਕਲੇਰ ਪੁੱਤਰ ਸਾਧੂ ਰਾਮ ਅਤੇ ਸੰਦੀਪ ਬਰੇਟਾ ਪੁੱਤਰ ਓਮ ਪ੍ਰਕਾਸ਼ ਵਾਸੀ ਡੇਰਾ ਸੱਚਾ ਸੌਦਾ ਸਿਰਸਾ ’ਤੇ ਮਾਨਯੋਗ ਸੁਰੇਸ਼ ਕੁਮਾਰ ਜੇ. ਐੱਮ. ਆਈ. ਸੀ. ਦੀ ਅਦਾਲਤ ਦੇ ਹੁਕਮਾਂ ਅਨੁਸਾਰ ਸਥਾਨਕ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ  ਮਾਮਲਾ ਗੰਡਾਖੇੜੀ ਨਹਿਰ ’ਚ ਡੇਢ ਸਾਲ ਪਹਿਲਾਂ ਡੁੱਬ ਕੇ ਮਰੇ ਬੱਚਿਆਂ ਦਾ, ਮਾਂ ਹੀ ਨਿਕਲੀ ਅਸਲ ਕਾਤਲ

ਦੱਸਣਯੋਗ ਹੈ ਕਿ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਕਰਨ ਦੀ ਘਟਨਾ ’ਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਪੁਲਸ ਵਿਭਾਗ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਵੱਲੋਂ ਹੋਰਨਾਂ ਤੋਂ ਇਲਾਵਾ ਡੇਰੇ ਦੀ ਕਮੇਟੀ ਨਾਲ ਸਬੰਧਿਤ ਉਕਤ ਤਿੰਨਾਂ ਨੂੰ ਵੀ ਨਾਮਜ਼ਦ ਕੀਤਾ ਸੀ ਅਤੇ ਇਨ੍ਹਾਂ ਖ਼ਿਲਾਫ਼ ਚਾਰਜਸ਼ੀਟ ਵੀ ਦਾਇਰ ਕਰ ਦਿੱਤੀ ਗਈ ਸੀ ਪਰ ਮਾਨਯੋਗ ਅਦਾਲਤ ਵੱਲੋਂ ਵਾਰ-ਵਾਰ ਇਨ੍ਹਾਂ ਨੂੰ ਸੰਮਨ ਭੇਜਣ ਦੇ ਬਾਵਜੂਦ ਵੀ ਇਹ ਤਿੰਨੋਂ ਅਦਾਲਤ ਵਿਚ ਪੇਸ਼ ਨਹੀਂ ਹੋ ਰਹੇ ਸਨ ਜਿਸ ’ਤੇ ਮਾਨਯੋਗ ਅਦਾਲਤ ਵੱਲੋਂ ਇਨ੍ਹਾਂ ਤਿੰਨਾਂ ਨੂੰ 18 ਜਨਵਰੀ 2021 ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਇਸੇ ਹੀ ਸਬੰਧ ਵਿਚ ਮਾਨਯੋਗ ਅਦਾਲਤ ਵੱਲੋਂ ਹੁਕਮ ਨੰਬਰ 26 ਮਿਤੀ 3 ਮਾਰਚ 2021 ਜਾਰੀ ਕਰ ਕੇ ਸਥਾਨਕ ਪੁਲਸ ਪ੍ਰਸ਼ਾਸਨ ਨੂੰ ਇਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਲਈ ਕਿਹਾ ਗਿਆ ਸੀ ਦੀ ਪਾਲਣਾ ਹਿੱਤ ਕਰਦਿਆਂ ਥਾਣਾ ਸਿਟੀ ਪੁਲਸ ਵੱਲੋਂ ਤਿੰਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਮਲੋਟ 'ਚ ਕੈਪਟਨ ਖ਼ਿਲਾਫ਼ ਲੱਗੇ ਪੋਸਟਰਾਂ 'ਤੇ ਲਿਖੀ ਸ਼ਬਦਾਵਲੀ ਨੂੰ ਲੈ ਕੇ ਮਚਿਆ ਬਖੇੜਾ


author

Shyna

Content Editor

Related News