ਡੇਰਾ ਪ੍ਰੇਮੀ ਕਤਲਕਾਂਡ : ਫਰੀਦਕੋਟ ਪੁਲਸ ਨੂੰ ਮਿਲਿਆ ਸ਼ੂਟਰ ਰਾਜ ਹੁੱਡਾ ਦਾ 5 ਦਿਨ ਦਾ ਰਿਮਾਂਡ

Friday, Dec 02, 2022 - 06:07 PM (IST)

ਡੇਰਾ ਪ੍ਰੇਮੀ ਕਤਲਕਾਂਡ : ਫਰੀਦਕੋਟ ਪੁਲਸ ਨੂੰ ਮਿਲਿਆ ਸ਼ੂਟਰ ਰਾਜ ਹੁੱਡਾ ਦਾ 5 ਦਿਨ ਦਾ ਰਿਮਾਂਡ

ਫਰੀਦਕੋਟ (ਰਾਜਨ) : ਕੋਟਕਪੂਰਾ ਦੇ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲਕਾਂਡ 'ਚ ਰਾਜਸਥਾਨ ਦੇ ਜੋਧਪੁਰ ਵਿਖੇ ਹੋਈ ਮੁੱਠਭੇੜ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਸ਼ੂਟਰ ਰਾਜ ਹੁੱਡਾ ਨੂੰ ਫਰੀਦਕੋਟ ਪੁਲਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਸਥਾਨਕ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਸਦਾ 5 ਦਿਨ ਦਾ ਪੁਲਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਡੇਰਾ ਪ੍ਰੇਮੀ ਕਤਲਕਾਂਡ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ 6 ਸ਼ੂਟਰਾਂ ’ਚੋਂ 5 ਨੂੰ ਫ਼ਰੀਦਕੋਟ ਪੁਲਸ ਵੱਲੋਂ ਕਾਬੂ ਕੀਤਾ ਜਾ ਚੁੱਕਾ ਹੈ ਜਦਕਿ 6ਵੇਂ ਸ਼ੂਟਰ ਜਿਸਨੂੰ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਹੋਇਆ ਹੈ, ਨੂੰ ਹੁਣ ਕਿਸੇ ਕਾਨੂੰਨੀ ਕਾਰਣਾਂ ਕਰਕੇ ਫ਼ਰੀਦਕੋਟ ਨਹੀਂ ਲਿਆਂਦਾ ਜਾ ਸਕਿਆ ਹੈ।

ਇਹ ਵੀ ਪੜ੍ਹੋ- ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਚਿੱਟੇ ਦੀ ਓਵਰਡੋਜ਼ ਕਾਰਨ 4 ਸਾਲਾ ਮਾਸੂਮ ਦੇ ਸਿਰ ਤੋਂ ਉਠਾਇਆ ਪਿਓ ਦਾ ਸਾਇਆ

ਇੱਥੇ ਇਹ ਵੀ ਦੱਸਣਯੋਗ ਹੈ ਕਿ ਡੇਰਾ ਪ੍ਰੇਮੀ ਕਤਲਕਾਂਡ 'ਚ ਸ਼ਾਮਲ ਦੋ ਨਾਬਾਲਗ ਸ਼ੂਟਰ ਮੋਹਿਤ ਚੌਹਾਨ ਅਤੇ ਮੁਨੀਸ਼ ਆਨੰਦ ਵੱਲੋਂ ਕੇਸ ਚੱਲਣ ਤੱਕ ਆਪਣੀਆਂ ਜ਼ਮਾਨਤਾਂ ਲਈ ਦਰਖਾਸਤਾਂ ਮਾਨਯੋਗ ਪ੍ਰਿੰਸੀਪਲ ਮੈਜਿਸਟ੍ਰੇਟ ਕਮ ਜੁਡੀਸ਼ੀਅਲ ਮੈਜਿਸਟ੍ਰੇਟ ਜੁਵੇਨਾਈਲ ਜਸਟਿਸ ਬੋਰਡ ਦੀ ਅਦਾਲਤ ਵਿੱਚ ਲਾਈਆਂ ਗਈਆਂ ਸਨ ਜਿੰਨ੍ਹਾਂ ਨੂੰ ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪ੍ਰੰਤ ਮਾਨਯੋਗ ਅਦਾਲਤ ਵੱਲੋਂ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
 


author

Simran Bhutto

Content Editor

Related News