ਫਰੀਦਕੋਟ ਦੇ ਗੁਰਿੰਦਰ ਸਿੰਘ ਬਰਾੜ ਦੀ ਕੈਨੇਡਾ 'ਚ ਝੰਡੀ, ਬਣਿਆ ਸਭ ਤੋਂ ਘੱਟ ਉਮਰ ਦਾ ਕੈਨੇਡੀਅਨ ਵਿਧਾਇਕ

Tuesday, Jun 06, 2023 - 01:27 PM (IST)

ਫਰੀਦਕੋਟ (ਜਸਬੀਰ ਕੌਰ ਜੱਸੀ) : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦਾ ਗੱਭਰੂ ਕੈਨੇਡਾ ’ਚ ਵਿਧਾਇਕ ਬਣ ਗਿਆ ਹੈ। ਉਹ ਦੇਸ਼ ਦਾ ਸਭ ਤੋਂ ਛੋਟੀ ਉਮਰ ਦਾ ਨੌਜਵਾਨ ਵਿਧਾਇਕ ਹੈ। ਫਰੀਦਕੋਟ ਦੇ ਗ੍ਰੀਨ ਐਵੀਨਿਊ ਦੇ ਵਸਨੀਕ ਗੁਰਿੰਦਰ ਸਿੰਘ ਬਰਾੜ ਉਰਫ਼ ਟੀਨੂੰ ਪੁੱਤਰ ਗੁਰਮੀਤ ਸਿੰਘ ਬਰਾੜ-ਜਸਪਾਲ ਕੌਰ (ਦੋਹੇਂ ਹੈਲਥ ਵਿਭਾਗ) ਨੇ ਕੈਲਗਰੀ ਦੀ ਨਾਰਥ ਈਸਟ ਅਸੈਂਬਲੀ ਤੋਂ ਚੋਣ ਜਿੱਤ ਕੇ ਇਹ ਉਪਲਬੱਧੀ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਗੁਰਿੰਦਰ ਸਿੰਘ ਬਰਾੜ ਪਿਤਾ ਗੁਰਮੀਤ ਸਿੰਘ ਬਰਾੜ ਇਕ ਸਫ਼ਲ ਐਥਲੀਟ ਤੇ ਸਮਾਜ ਸੇਵੀ ਹਨ। ਹੁਣ ਚੋਣਾਂ ਦਾ ਨਤੀਜਾ ਮਿਲਦੇ ਹੀ ਪਰਿਵਾਰ ਅਤੇ ਫਰੀਦਕੋਟ ਅੰਦਰ ਖ਼ੁਸ਼ੀ ਦਾ ਮਾਹੌਲ ਬਣ ਗਿਆ। ਇਹ ਖ਼ੁਸ਼ੀ ਦੀ ਖ਼ਬਰ ਮਿਲਦਿਆਂ ਹੀ ਗੁਰਦੁਆਰਾ ਗ੍ਰੀਨ ਐਵੀਨਿਊ ਸਾਹਿਬ ਵਿਖੇ ਗੁਰਿੰਦਰ ਸਿੰਘ ਬਰਾੜ ਦੀ ਜਿੱਤ ’ਤੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪਾਠ ਕਰਵਾਇਆ ਤੇ ਲੰਗਰ ਦੇ ਨਾਲ-ਨਾਲ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ।

ਇਹ ਵੀ ਪੜ੍ਹੋ- ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਦੇ ਨਿਰਮਾਣ 'ਤੇ ਹਾਈ ਕੋਰਟ ਦਾ ਅਹਿਮ ਫ਼ੈਸਲਾ

ਗੁਰਿੰਦਰ ਸਿੰਘ ਬਰਾੜ ਦੇ ਤਾਇਆ ਸਾਹਿਤਕਾਰ ਗੁਰਬਚਨ ਸਿੰਘ ਬਰਾੜ ਸੇਵਾ ਮੁਕਤ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਫਰੀਦਕੋਟ ਨੇ ਕਿਹਾ ਕਿ ਉਨ੍ਹਾਂ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਤੇ ਪਰਿਵਾਰ ਦੇ ਨੌਜਵਾਨ ਮੁੰਡੇ ਨੇ ਵੱਡੀ ਪ੍ਰਾਪਤੀ ਕਰ ਕੇ ਆਪਣੇ ਪਰਿਵਾਰ ਅਤੇ ਫਰੀਦਕੋਟ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਾਰੀ ਪਰਿਵਾਰ ਅਜੇ ਕੈਨੇਡਾ ’ਚ ਹੈ ਜਦੋਂ ਹੀ ਭਾਰਤ ਪਰਤੇਗਾ ਤਾਂ ਇੱਥੇ ਵੀ ਜਿੱਤ ਦਾ ਜਸ਼ਨ ਮਨਾਏਗਾ। ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਬਰਾੜ ਦੇ ਪਿਤਾ ਗੁਰਮੀਤ ਸਿੰਘ ਬਰਾੜ ਅਤੇ ਮਾਤਾ ਜਸਪਾਲ ਕੌਰ ਨੇ ਕਿਹਾ ਉਨ੍ਹਾਂ ਦੇ ਪੁੱਤਰ ਵੱਲੋਂ ਵਿਦੇਸ਼ ਅੰਦਰ ਕੀਤੀ ਇਸ ਪ੍ਰਾਪਤੀ ਨਾਲ ਉਨ੍ਹਾਂ ਦਾ ਸਿਰ ਉੱਚਾ ਹੋਇਆ ਤੇ ਉਨ੍ਹਾਂ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ। 

ਇਹ ਵੀ ਪੜ੍ਹੋ- ਨਾਜਾਇਜ਼ ਕਾਲੋਨੀਆਂ ਦੇ ਮੁੱਦੇ 'ਤੇ CM ਮਾਨ ਕਰਨਗੇ ਅਹਿਮ ਮੀਟਿੰਗ, ਲਿਆ ਜਾ ਸਕਦੈ ਵੱਡਾ ਫ਼ੈਸਲਾ

ਇਲਾਕੇ ਦੇ ਐੱਮ. ਸੀ. ਗੁਰਤੇਜ ਸਿੰਘ ਪਹਿਲਵਾਨ ਨੇ ਕਿਹਾ ਬੜੀ ਖੁਸ਼ੀ ਦੀ ਗੱਲ ਹੈ ਕਿ ਸਾਡੇ ਨੌਜਵਾਨ ਵਿਦੇਸ਼ਾਂ ’ਚ ਐੱਮ. ਐੱਲ. ਏ. ਦੇ ਅਹੁਦੇ ਤੱਕ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਉਹ ਸਭ ਤੋਂ ਛੋਟੀ ਉਮਰ ਦਾ ਨੌਜਵਾਨ ਹੈ। ਉਨ੍ਹਾਂ ਦੱਸਿਆ ਗੁਰਵਿੰਦਰ ਸਿੰਘ ਬਰਾੜ ਦੀ ਜਿੱਤ ਨੂੰ ਲੈ ਕੇ ਫਰੀਦਕੋਟ ਤੋਂ ਕੈਨੇਡਾ ਤੱਕ ਜਸ਼ਨ ਮਨਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਹਿੱਸਿਆਂ ਦੇ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ 'ਚ ਵਿਧਾਇਕ ਬਣ ਚੁੱਕੇ ਹਨ ਪਰ ਫਰੀਦਕੋਟ ਜ਼ਿਲ੍ਹੇ ਦੇ ਗੁਰਿੰਦਰ ਸਿੰਘ ਬਰਾੜ ਪਹਿਲੇ ਵਿਅਕਤੀ ਹਨ, ਜੋ ਵਿਧਾਇਕ ਚੁਣੇ ਗਏ ਹਨ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News