ਫਰੀਦਕੋਟ ਸਪੈਸ਼ਲ ਸਟਾਫ ਦੇ ਹੱਥ ਲੱਗੀ ਵੱਡੀ ਸਫਲਤਾ, ਇਕ ਕਾਬੂ

07/02/2017 4:55:37 PM

 

ਫਰੀਦਕੋਟ ਪੁਲਸਿ ਦੇ ਸਪੈਸ਼ਲ ਸਟਾਫ  ਨੂੰ ਉਸ ਵਕਤ ਵੱਡੀ ਸਫਲਤਾ ਮਲੀ ਜਦੋਂ ਇੱਕ ਗੁਪਤ ਸੂਚਨਾ ਦੇ ਅਧਾਰ ਤੇ ਫਰੀਦਕੋਟ—ਫਰੀਦਕੋਟ ਪੁਲਸ ਦੇ ਸਪੈਸ਼ਲ ਸਟਾਫ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਗੁਪਤ ਸੂਚਨਾ ਦੇ ਅਧਾਰ ਤੇ ਫਰੀਦਕੋਟ ਦੇ ਇਕ ਘਰ ਦੀ ਤਲਾਸ਼ੀ ਲਈ ਗਈ ਤਾਂ ਇਕ ਵਿਅਕਤੀ ਦੇ ਘਰੋਂ ਗਿਆਰਾਂ ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਵਿਅਕਤੀ ਦੀ ਸਨਾਖਤ ਰਾਕੇਸ਼ ਕੁਮਾਰ ਫਰੀਦਕੋਟ ਵਜੋਂ ਹੋਈ ਹੈ। ਉਪਰੰਤ ਪੁਲਿਸ ਨੇ ਮਾਨਯੋਗ ਅਦਾਲਤ ਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ ।
ਇਸ ਸਾਰੇ ਮਾਮਲੇ ਬਾਰੇ ਜਦੋਂ ਸਿਟੀ ਇੰਚਾਰਜ ਰਜੇਸ਼ ਕੁਮਾਰ ਨਾਲ ਗੱਲ ਕੀਤੀ ਤਾਂ ਉਨਾਂ ਦੱਸਿਆ ਕਿ ਸਪੈਸ਼ਲ ਸਟਾਫ ਨੂੰ ਸੂਚਨਾ ਦਿੱਤੀ ਕਿ ਰਾਕੇਸ਼ ਕੁਮਾਰ ਵਾਸੀ ਡੋਗਰਬਸਤੀ ਨਸ਼ੇ ਦੀ ਤਸਕਰੀ ਕਰਦਾ ਹੈ ਜਦੋਂ ਪੁਲਿਸ ਪਾਰਟੀ ਨੇ ਉਸ ਦੇ ਘਰ ਰੇਡ ਕੀਤੀ ਤਾਂ ਤਲਾਸ਼ੀ ਦੌਰਾਨ ਉਸ ਦੇ ਘਰੋਂ ਗਿਆਰਾਂ ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਹੋਇਆ। ਜਿਸ ਨੂੰ ਮਾਨਯੋਗ ਅਦਾਲਤ ਚ ਪੇਸ਼ ਕਰਨ ਉਪਰੰਤ ਇੱਕ ਦਿਨ ਦਾ ਰਿਮਾਂਡ ਹਾਸਿਲ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ।


Related News