ਖੁਦਕੁਸ਼ੀ ਕਰਨ ਤੋਂ ਪਹਿਲਾਂ ਲਾਈਵ ਹੋ ਕੇ ਖੋਲ੍ਹੀ ਕਈਆਂ ਦੀ ਪੋਲ
Wednesday, Dec 26, 2018 - 11:39 AM (IST)
ਫਰੀਦਕੋਟ (ਜਗਤਾਰ) - ਫਰੀਦਕੋਟ ਦੇ ਵੇਅਰਹਾਊਸ ਗੋਦਾਮ 'ਚ ਲੇਬਰ ਦਾ ਕੰਮ ਕਰਦੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਗੋਲੀਆਂ ਖਾਂ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਬਾਜ਼ੀਗਰ ਬਸਤੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਨੇ ਖੁਦਕੁਸ਼ੀ ਕਰਨ ਤੋਂ ਆਪਣੇ ਫੋਨ 'ਤੇ ਲਾਈਵ ਰਿਕਾਰਡਿੰਗ ਕਰਕੇ ਆਪਣੇ ਲੇਬਰ ਸਾਥੀਆਂ ਅਤੇ ਇੰਚਾਰਜ਼ 'ਤੇ ਬੋਰੀਆਂ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਲਗਾਏ ਹਨ। ਪੁਲਸ ਨੇ ਮ੍ਰਿਤਕ ਦੇ ਫੋਨ ਨੂੰ ਕਬਜ਼ੇ 'ਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
