ਫਰੀਦਕੋਟ 'ਚ ਵੱਡੀ ਵਾਰਦਾਤ, ਪਿੰਡ ਦੇ ਵਿਚਕਾਰ ਔਰਤ ਦਾ ਚਾਕੂ ਮਾਰ-ਮਾਰ ਕੇ ਕਤਲ

Wednesday, Aug 07, 2024 - 06:16 PM (IST)

ਫਰੀਦਕੋਟ 'ਚ ਵੱਡੀ ਵਾਰਦਾਤ, ਪਿੰਡ ਦੇ ਵਿਚਕਾਰ ਔਰਤ ਦਾ ਚਾਕੂ ਮਾਰ-ਮਾਰ ਕੇ ਕਤਲ

ਫਰੀਦਕੋਟ (ਰਾਜਨ, ਨਰਿੰਦਰ ਬੈੜ੍ਹ) : ਜ਼ਿਲ੍ਹੇ ਦੇ ਪਿੰਡ ਔਲਖ ਵਿਚ ਅੱਜ ਵੱਡੀ ਅਪਰਾਧਿਕ ਵਾਰਦਾਤ ਵਾਪਰੀ ਜਿਸ ਤਹਿਤ ਕਥਿਤ ਨਜਾਇਜ਼ ਸਬੰਧਾਂ ਦੇ ਚੱਲਦੇ ਪ੍ਰੇਮੀ ਵਲੋਂ ਆਪਣੀ ਪ੍ਰੇਮਿਕਾ ਦਾ ਤੇਜ਼ਧਾਰ ਹਥਿਆਰ (ਚਾਕੂ) ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੌਕੇ 'ਤੇ ਪਹੁੰਚੀ ਪੁਲਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੱਲਬਾਤ ਕਰਦਿਆਂ ਮ੍ਰਿਤਕ ਦੇ ਬੱਚਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਵਿਦੇਸ਼ ਗਿਆ ਹੋਇਆ ਹੈ, ਉਨ੍ਹਾਂ ਦੀ ਮਾਤਾ ਦੇ ਕੋਟਕਪੂਰਾ ਦੇ ਰਹਿਣ ਵਾਲੇ ਇਕ ਸ਼ਖਸ ਨਾਲ ਪ੍ਰੇਮ ਸਬੰਧ ਸਨ ਪਰ ਹੁਣ ਪਿਛਲੇ ਕੁਝ ਮਹੀਨਿਆਂ ਤੋਂ ਦੋਵੇਂ ਗੱਲਬਾਤ ਨਹੀਂ ਕਰਦੇ ਸਨ। ਉਨ੍ਹਾਂ ਦੀ ਮਾਂ ਨੇ ਉਸ ਸ਼ਖਸ ਨਾਲ ਸਬੰਧ ਸਮਾਪਤ ਕਰ ਲਏ ਸਨ ਪਰ ਉਹ ਅਜੇ ਵੀ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਘਰ ਆ ਕੇ ਕੁੱਟਮਾਰ ਵੀ ਕਰਦਾ ਸੀ। 

ਉਨ੍ਹਾਂ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਦੀ ਮਾਂ ਕੰਮ 'ਤੇ ਗਈ ਸੀ ਤਾਂ ਰਸਤੇ ਵਿਚ ਉਸ ਦੇ ਪ੍ਰੇਮੀ ਨੇ ਘੇਰ ਕੇ ਕਤਲ ਕਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ DSP ਫਰੀਦਕੋਟ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪਿੰਡ ਔਲਖ ਦੀ ਔਰਤ ਦੁੱਧ ਲੈ ਕੇ ਜਾ ਰਹੀ ਸੀ ਜਿਸ ਦਾ ਕਿਸੇ ਨੇ ਰਾਹ ਵਿਚ ਰੋਕ ਕੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਮੌਕੇ 'ਤੇ ਪਹੁੰਚੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ, ਉਨ੍ਹਾਂ ਦੱਸਿਆ ਕਿ ਕਤਲ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਹੋ ਚੁੱਕੀ ਹੈ ਜਿਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


author

Gurminder Singh

Content Editor

Related News