ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, ਗੁੜਗਾਓਂ ਤੋਂ ਫਰੀਦਕੋਟ ਆਇਆ ਨੌਜਵਾਨ ਕੋਰੋਨਾ ਪਾਜ਼ੀਟਿਵ

05/27/2020 11:51:50 AM

ਫਰੀਦਕੋਟ (ਬਾਂਸਲ, ਜਸਬੀਰ ਕੌਰ) : ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 4132 ਸੈਂਪਲ ਲੈਬ ਵਿਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿਚੋਂ 134 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਨਤੀਜਿਆਂ 'ਚ 3923 ਰਿਪੋਰਟਾਂ ਨੈਗੇਟਿਵ ਆਈਆਂ ਹਨ। ਜ਼ਿਲੇ ਅੰਦਰ ਆਏ 60 ਕੋਰੋਨਾ ਪਾਜ਼ੇਟਿਵ ਨੂੰ ਤੰਦਰੁਸਤ ਹੋਣ 'ਤੇ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਪਰ ਹੁਣ ਗੁੜਗਾਓਂ ਤੋਂ ਫਰੀਦਕੋਟ ਆਇਆ 22 ਸਾਲਾਂ ਨੌਜਵਾਨ ਜੋ ਪਿੰਡ ਸੇਦੇ ਸਿੰਗ ਵਾਲਾ ਦਾ ਹੈ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸਨੂੰ ਅਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ। ਹੁਣ ਸਿਰਫ ਫਰੀਦਕੋਟ ਦਾ 1 ਐਕਟਿਵ ਕੇਸ ਹੈ ਜੋ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ : ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ, 2 ਹੋਰ ਮਾਮਲੇ ਆਏ ਸਾਹਮਣੇ

ਉਨ੍ਹਾਂ ਕਿਹਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੀਆਂ ਹਨ। ਵਿਭਾਗ ਵਲੋਂ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾ ਵਿਖੇ ਸਤਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ. ਏ. ਐੱਸ ਦੀ ਯੋਗ ਅਗਵਾਈ ਹੇਠ ਵਿਦੇਸ਼ਾਂ ਤੋਂ ਆਏ 26 ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਗਿਆ ਸੀ, ਜਿੰਨਾਂ ਵਿਚੋਂ 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 6 ਦੀ ਰਿਪੋਰਟ ਆਉਣੀ ਬਾਕੀ ਹੈ ਅਤੇ ਹਾਲ ਹੀ ਵਿਚ ਆਏ ਇਕ ਵਿਅਕਤੀ ਦਾ ਸੈਂਪਲ ਵੀ ਜਲਦ ਇਕੱਤਰ ਕਰ ਲੈਬ ਵਿਚ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜੂਨ-ਜੁਲਾਈ ਫਿਰ ਗ੍ਰਹਿਣਾਂ ਦੀ ਲਪੇਟ 'ਚ, ਹੋਰ ਵਧੇਗਾ ਕੋਰੋਨਾ ਦਾ ਕਹਿਰ

ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਨੇ ਕਿਹਾ ਕਿ ਕਿਹਾ ਕਿ ਫਰੀਦਕੋਟ ਜ਼ਿਲੇ ਅੰਦਰ ਹੁਣ ਕੋਰੋਨਾ ਦੀ ਸਥਿਤੀ ਕਾਬੂ ਵਿਚ ਹੈ ਪਰ ਫੇਰ ਵੀ ਇਸ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਾਨੂੰ ਸਾਰਿਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਅਡਵਾਇਜ਼ਰੀਆਂ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕੋਰੋਨਾ ਤੋਂ ਬਚਾਅ ਸਬੰਧੀ ਸਰਕਾਰ ਦੁਆਰਾ ਜਾਰੀ ਅਡਵਾਇਜ਼ਰੀਆਂ ਸਬੰਧੀ ਜਾਗਰੂਕਤਾ ਜਾਰੀ ਰੱਖਣ ਲਈ ਲਈ ਮਾਸ ਮੀਡੀਆ ਇੰਚਾਰਜ ਡਾ. ਪ੍ਰਭਦੀਪ ਸਿੰਘ ਚਾਵਲਾ ਨੂੰ ਫੀਲਡ ਸਟਾਫ ਅਤੇ ਪੰਚਾਇਤਾਂ ਨਾਲ ਤਾਲਮੇਲ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਵਿਭਾਗ ਦੇ ਮੈਡੀਕਲ, ਪੈਰਾ-ਮੈਡੀਕਲ, ਰੂਰਲ ਮੈਡੀਕਲ ਅਫਸਰ ਅਤੇ ਫਾਰਮਾਸਿਸਟਾਂ ਜੋ ਇਸ ਮਹਾਂਮਾਰੀ ਦੌਰਾਨ ਸ਼ਾਨਦਾਰ ਸੇਵਾਵਾਂ ਦੇ ਰਹੇ ਹਨ ਦੀ ਹੋਂਸਲਾ ਅਫਜਾਈ ਕੀਤੀ ਅਤੇ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਵੀ ਕੀਤਾ। ਜ਼ਿਲਾ ਐਪੇਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਇਕਾਂਤਵਾਸ ਵਿਚ ਰਹਿ ਰਹੇ ਸਾਰੇ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਹਦਾਇਤ ਕੀਤੀ ਤਾਂ ਜੋ ਉਹ ਰੋਜ਼ਾਨਾਂ ਆਪਣੀ ਸਰੀਰਕ ਸਥਿਤੀ ਐਪ ਰਾਂਹੀ ਸਾਂਝੀ ਕਰ ਸਕਣ।

ਇਹ ਵੀ ਪੜ੍ਹੋ : ਜਲੰਧਰ 'ਚ 'ਕੋਰੋਨਾ' ਦਾ ਕਹਿਰ ਜਾਰੀ, ਜਾਣੋ ਕੀ ਨੇ ਤਾਜ਼ਾ ਹਾਲਾਤ

Baljeet Kaur

This news is Content Editor Baljeet Kaur