ਖੇਤਾਂ ''ਚ ਲਾਈ ਅੱਗ ਦੀਆਂ ਲਪਟਾਂ ''ਚ ਐਕਟਿਵਾ ਸਣੇ ਡਿੱਗੇ ਦਾਦੀ-ਪੋਤਾ, ਜਿਊਂਦੀ ਸੜੀ ਬੀਬੀ (ਤਸਵੀਰਾਂ)
Saturday, Nov 07, 2020 - 06:25 PM (IST)
ਤਰਨਤਾਰਨ/ਖਾਲੜਾ (ਭਾਟੀਆ, ਬਲਜੀਤ) : ਥਾਣਾ ਖਾਲੜਾ ਅਧੀਨ ਪੈਂਦੇ ਪਿੰਡ ਵੀਰਮ ਵਿਖੇ ਕਿਸਾਨ ਵੱਲੋਂ ਖੇਤਾਂ 'ਚ ਲਾਈ ਪਰਾਲੀ ਨੂੰ ਅੱਗ ਵਿਚ ਇਕ ਬਜ਼ੁਰਗ ਬੀਬੀ ਦੇ ਝੁਲਸ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਕੌਰ ਵਾਸੀ ਪਿੰਡ ਵੀਰਮ ਜੋ ਕਿ ਆਪਣੇ ਪੋਤਰੇ ਲਵਪ੍ਰੀਤ ਸਿੰਘ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਭਿੱਖੀਵਿੰਡ ਨੂੰ ਆ ਰਹੀ ਸੀ ਤਾਂ ਜਦੋਂ ਉਹ ਪਿੰਡ ਵੀਰਮ ਤੋਂ ਥੋੜ੍ਹੀ ਹੀ ਬਾਹਰ ਆਈ ਤਾਂ ਇਕ ਕਿਸਾਨ ਵੱਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਈ ਹੋਈ ਸੀ ਜਿਸ ਕਾਰਨ ਉਨ੍ਹਾਂ ਨੂੰ ਕੁਝ ਦਿਖਾਈ ਨਹੀਂ ਦਿੱਤਾ ਅਤੇ ਐਕਟਿਵਾ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਅੱਗ ਦੀ ਲਪੇਟ ਵਿਚ ਆ ਗਏ ਜਿਸ ਕਾਰਨ ਬਜ਼ੁਰਗ ਬੀਬੀ ਬੁਰੀ ਤਰ੍ਹਾਂ ਝੁਲਸ ਗਈ ਅਤੇ ਉਸ ਦੇ ਪੋਤਰੇ ਲਵਪ੍ਰੀਤ ਸਿੰਘ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ 'ਚ ਵੱਡਾ ਦਾਅ ਖੇਡਣ ਦੀ ਤਿਆਰੀ ਭਾਜਪਾ
ਦੱਸ ਦੇਈਏ ਕਿ ਅੱਗ ਵਿਚ ਝੁਲਸੀ ਬੀਬੀ ਨੂੰ ਰਾਹਗੀਰਾਂ ਨੇ ਕਿਸੇ ਤਰ੍ਹਾਂ ਬਾਹਰ ਕੱਢ ਕੇ ਭਿੱਖੀਵਿੰਡ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਹੈ, ਜਿਥੇ ਉਸਦੀ ਮੌਤ ਹੋ ਗਈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੱਗ ਇੰਨੀ ਭਿਆਨਕ ਲੱਗੀ ਸੀ ਕਿ ਐਕਟਿਵਾ ਬੁਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਗਈ।
ਇਹ ਵੀ ਪੜ੍ਹੋ : ਲੁਧਿਆਣਾ ਦਾ ਹੈਰਾਨ ਕਰਨ ਵਾਲਾ ਮਾਮਲਾ, ਪਤੀ ਨੇ ਵਟਸਐਪ ਸਟੇਟਸ 'ਤੇ ਪਾਈਆਂ ਪਤਨੀ ਦੀਆਂ ਅਸ਼ਲੀਲ ਤਸਵੀਰਾਂ
ਮੌਕੇ 'ਤੇ ਪਹੁੰਚੀ ਥਾਣਾ ਖਾਲੜਾ ਪੁਲਸ ਵੱਲੋਂ ਐਕਟਿਵਾ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ ਜਦੋਂ ਇਸ ਸਬੰਧੀ ਥਾਣਾ ਖਾਲੜਾ ਦੇ ਐੱਸ. ਐੱਚ. ਓ. ਨਰਿੰਦਰ ਸਿੰਘ ਢੋਟੀ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨੇ ਕੁੱਝ ਕਹਿਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਪਤੀ-ਪਤਨੀ ਦੀ ਮੌਤ