ਅੰਮ੍ਰਿਤਸਰ ਜ਼ਿਲ੍ਹੇ ''ਚ ਖ਼ੇਤਾਂ ’ਚ ਅੱਗ ਲਗਾਉਣ ਦੀਆਂ 68 ਫ਼ੀਸਦੀ ਘਟਨਾਵਾਂ, ਅਜੇ ਤੱਕ ਕੋਈ FIR ਨਹੀਂ
Wednesday, Oct 04, 2023 - 06:53 PM (IST)
ਅੰਮ੍ਰਿਤਸਰ- ਸਰਕਾਰ ਨੇ ਸੀ. ਆਰ. ਪੀ. ਸੀ. ਦੀ ਧਾਰਾ 144 ਤਹਿਤ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ 'ਤੇ ਪਾਬੰਦੀ ਲਗਾਈ ਹੋਈ ਹੈ, ਪਰ ਜ਼ਿਲ੍ਹੇ 'ਚ ਕੋਈ ਐੱਫ਼. ਆਈ. ਆਰ. ਦਰਜ ਨਹੀਂ ਕੀਤੀ ਗਈ । ਸੂਬੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ 561 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਜਿਸ 'ਚੋਂ 68 ਫ਼ੀਸਦੀ ਕੇਸ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ 'ਚ ਹਨ।ਇਸੇ ਤਰ੍ਹਾਂ ਜਲੰਧਰ, ਪਟਿਆਲਾ, ਮੁਕਤਸਰ, ਫਾਜ਼ਿਲਕਾ, ਸੰਗਰੂਰ, ਰੋਪੜ ਅਤੇ ਕੁਝ ਹੋਰ ਜ਼ਿਲ੍ਹਿਆਂ ਵਿੱਚ ਕੋਈ ਐੱਫ਼. ਆਈ. ਆਰ. ਦਰਜ ਨਹੀਂ ਕੀਤੀ ਗਈ ਹੈ। ਤਰਨਤਾਰਨ ਜ਼ਿਲ੍ਹੇ 'ਚ ਜਿੱਥੇ ਖੇਤਾਂ ਨੂੰ ਅੱਗ ਲੱਗਣ ਦੀਆਂ 69 ਘਟਨਾਵਾਂ ਵਾਪਰੀਆਂ ਹਨ, ਉੱਥੇ ਪਿੰਡ ਖੈਰਦੀਨ ਦੇ ਦੋ ਭਰਾਵਾਂ ਖ਼ਿਲਾਫ਼ ਸਿਰਫ਼ ਇਕ ਐੱਫ਼. ਆਈ. ਆਰ. ਦਰਜ ਹੋਈ ਹੈ।
ਇਹ ਵੀ ਪੜ੍ਹੋ- ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ 'ਤੇ ਵੱਡੀ ਕਾਰਵਾਈ, ਕੀਤਾ ਗਿਆ ਮੁਅੱਤਲ
ਕਾਨੂੰਨ ਦੇ ਅਨੁਸਾਰ ਉਲੰਘਣਾ ਕਰਨ ਵਾਲੇ ਨੂੰ ਸੀ. ਆਰ. ਪੀ. ਸੀ. ਦੀ ਧਾਰਾ 188 ਦੇ ਤਹਿਤ ਕਾਰਵਾਈ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਹੁਕਮਾਂ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣਾ (ਪ੍ਰਦੂਸ਼ਣ ਦੀ ਰੋਕਥਾਮ ਅਤੇ ਕੰਟਰੋਲ) ਐਕਟ, 1981 ਦੀ ਧਾਰਾ 37 ਦੀ ਵੀ ਉਲੰਘਣਾ ਹੈ। ਅੰਮ੍ਰਿਤਸਰ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹੁਣ ਤੱਕ ਸਿਰਫ਼ 28 ਕਿਸਾਨਾਂ ਨੂੰ 2500-2500 ਰੁਪਏ ਦਾ ਵਾਤਾਵਰਨ ਮੁਆਵਜ਼ਾ ਦਿੱਤਾ ਹੈ।
ਇਹ ਵੀ ਪੜ੍ਹੋ- ਮਨਪ੍ਰੀਤ ਬਾਦਲ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਦਾਲਤ ਨੇ ਅਗਾਊਂ ਜ਼ਮਾਨਤ ਕੀਤੀ ਰੱਦ
ਇਸ ਦੇ ਨਾਲ ਐੱਨ. ਜੀ. ਟੀ. ਦੇ ਨਿਰਦੇਸ਼ਾਂ ਅਨੁਸਾਰ ਖੇਤਾਂ ਨੂੰ ਅੱਗ ਲੱਗਣ ਦੀ ਘਟਨਾ ਦੇ ਮਾਮਲੇ 'ਚ ਦੋ ਏਕੜ ਤੋਂ ਘੱਟ ਜ਼ਮੀਨ ਵਾਲੇ ਛੋਟੇ ਜ਼ਿਮੀਦਾਰਾਂ ਨੂੰ 2,500 ਰੁਪਏ ਪ੍ਰਤੀ ਏਕੜ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਜਾ ਸਕਦਾ ਹੈ। ਦੋ ਏਕੜ ਤੋਂ ਵੱਧ ਪਰ ਪੰਜ ਏਕੜ ਤੋਂ ਘੱਟ ਜ਼ਮੀਨ ਦੇ ਮਾਲਕਾਂ ਲਈ ਪ੍ਰਤੀ ਅੱਗ ਦੀ ਘਟਨਾ ਲਈ 5,000 ਰੁਪਏ ਜੁਰਮਾਨਾ ਹੈ। ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਘਾਟ ਨੇ ਉਲੰਘਣਾ ਕਰਨ ਵਾਲਿਆਂ ਨੂੰ ਉਤਸ਼ਾਹਿਤ ਕੀਤਾ ਹੈ, ਜਿਸਦਾ ਸਬੂਤ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਵੱਡੀ ਗਿਣਤੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਹਨ। ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਜੋ ਖੇਤਾਂ ਵਿੱਚ ਅੱਗ ਦੀ ਨਿਗਰਾਨੀ ਕਰਦਾ ਹੈ, ਨੇ ਪਹਿਲੀ ਵਾਰ 16 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੀਆਂ ਛੇ ਘਟਨਾਵਾਂ ਦੀ ਰਿਪੋਰਟ ਕੀਤੀ ਸੀ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਇਹ ਕਦਮ ਚੁੱਕਣ ਦੀ ਤਿਆਰੀ ਵਿਚ ਪੰਜਾਬ ਸਰਕਾਰ
3 ਅਕਤੂਬਰ ਤੱਕ ਅੱਗ ਦੀ ਘਟਨਾਵਾਂ-
ਜ਼ਿਲ੍ਹੇ | ਅੰਕੜੇ |
ਅੰਮ੍ਰਿਤਸਰ | 381 |
ਤਰਨਤਾਰਨ | 69 |
ਕਪੂਰਥਲਾ | 32 |
ਪਟਿਆਲਾ | 21 |
SAS ਨਗਰ | 14 |
ਜਲੰਧਰ | 8 |
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8