ਦੁਖ਼ਦਾਈ ਖ਼ਬਰ : ਗਰੀਬ ਪਰਿਵਾਰ ''ਤੇ ਟੁੱਟਿਆ ਕਹਿਰ, ਖੇਤਾਂ ''ਚ ਕਰੰਟ ਲੱਗਣ ਕਾਰਨ ਕਮਾਊ ਜੀਅ ਦੀ ਮੌਤ
Tuesday, Jun 30, 2026 - 10:41 AM (IST)
ਤਲਵੰਡੀ ਸਾਬੋ (ਮੁਨੀਸ਼) : ਉੱਪ ਮੰਡਲ ਅਧੀਨ ਆਉਂਦੇ ਪਿੰਡ ਭਾਗੀਵਾਂਦਰ ਦੇ ਖੇਤਾਂ ’ਚ ਕੰਮ ਕਰਦੇ ਸਮੇਂ ਬਿਜਲੀ ਦੇ ਕਰੰਟ ਦੀ ਲਪੇਟ ’ਚ ਆਉਣ ਕਾਰਨ ਇਕ ਖੇਤ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਉਰਫ਼ ਬਿੱਟੂ (37) ਪੁੱਤਰ ਬੂਟਾ ਸਿੰਘ ਵਾਸੀ ਭਾਗੀਵਾਂਦਰ ਵਜੋਂ ਕੀਤੀ ਗਈ ਹੈ। ਮ੍ਰਿਤਕ ਦੇ ਭਰਾ ਅਮਰਦੀਪ ਸਿੰਘ ਉਰਫ਼ ਮਨੀ ਦੇ ਦੱਸਣ ਅਨੁਸਾਰ ਜਰਨੈਲ ਸਿੰਘ ਦਿਹਾੜੀ-ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP ਨੰਬਰਾਂ ਦੀ...
ਉਹ ਪਿੰਡ ਦੇ ਖੇਤਾਂ ’ਚ ਮਜ਼ਦੂਰੀ ਕਰਨ ਗਿਆ ਸੀ ਕਿ ਖੇਤਾਂ ’ਚ ਉਹ ਬਿਜਲੀ ਦੀ ਕਿਸੇ ਤਾਰ ਦੀ ਲਪੇਟ ’ਚ ਆ ਗਿਆ ਅਤੇ ਕਰੰਟ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਜਰਨੈਲ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਗਰੀਬ ਪਰਿਵਾਰ ਦੇ ਕਮਾਊ ਜੀਅ ਦੀ ਅਚਨਚੇਤੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪਿੰਡ ’ਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਖੇਤ ਮਜ਼ਦੂਰ ਦੀ ਮੌਤ ਤੋਂ ਬਾਅਦ ਉਸਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਕਾਰਵਾਈ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ। ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਬਣਦੀ ਆਰਥਿਕ ਸਹਾਇਤਾ ਜਾਵੇ ਤਾਂ ਕਿ ਉਹ ਆਪਣਾ ਗੁਜ਼ਰ ਵਸਰ ਕਰਨ ਜੋਗੇ ਹੋ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
