ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਕਰਜ਼ੇ ਦੇ ਜਾਲ ''ਚ ਫਸੇ ਹਨ

Thursday, Jun 15, 2017 - 06:53 AM (IST)

ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਕਰਜ਼ੇ ਦੇ ਜਾਲ ''ਚ ਫਸੇ ਹਨ

ਚੰਡੀਗੜ੍ਹ - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਹੰਗਾਮੀ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਇਕ ਪ੍ਰੈੱਸ ਬਿਆਨ ਵਿਚ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਦੇਸ਼ ਵਾਸੀਆਂ ਨੂੰ ਇਹ ਸਾਫ-ਸਾਫ ਦੱਸੇ ਕਿ ਕੀ ਭਾਰਤ ਖੇਤੀ ਕਰਨ ਵਾਲੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਗਰੀਬਾਂ ਦਾ ਦੇਸ਼ ਹੈ ਜਾਂ ਫਿਰ ਕੁੱਝ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਇਸ ਵੇਲੇ ਸਾਰੇ ਦੇਸ਼ ਦਾ ਕਿਸਾਨ ਜ਼ਬਰਦਸਤ ਕਰਜ਼ੇ ਦੇ ਜਾਲ ਵਿਚ ਫਸਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਕ ਪਾਸੇ ਤਾਂ ਲਗਾਤਾਰ ਕਾਰਪੋਰੇਟ ਘਰਾਣਿਆਂ ਦਾ ਲੱਖਾਂ ਕਰੋੜਾਂ ਦਾ ਕਰਜ਼ਾ ਮੁਆਫ਼ ਕਰੀ ਜਾ ਰਹੀ ਹੈ ਅਤੇ ਦੂਜੇ ਪਾਸੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵਾਰ-ਵਾਰ ਬਿਆਨ ਦੇ ਰਹੇ ਹਨ ਕਿ ਜਿਸ ਸੂਬੇ ਦੀ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਹੈ, ਉਹ ਆਪਣੇ ਸਾਧਨਾਂ ਰਾਹੀਂ ਹੀ ਕਰੇ। ਕੀ ਕੇਂਦਰ ਸਰਕਾਰ ਕਿਸੇ ਸੂਬਾ ਸਰਕਾਰ ਦੀ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਵਿਚ ਉਕਾ ਹੀ ਮੱਦਦ ਨਹੀਂ ਕਰੇਗੀ, ਜਦਕਿ ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤ ਉਪਜ ਦੇ ਘੱਟ ਭਾਅ ਮਿੱਥਣ ਕਾਰਨ ਹੀ ਕਿਸਾਨ ਕਰਜ਼ੇ ਦੇ ਜਾਲ ਵਿਚ ਫਸੇ ਹਨ।


Related News