ਚੰਡੀਗੜ੍ਹ 'ਚ ਕਿਸਾਨ ਜੱਥੇਬੰਦੀਆਂ ਦੀ 'ਬੈਠਕ' ਅੱਜ, ਖੇਤੀ ਕਾਨੂੰਨਾਂ ਖ਼ਿਲਾਫ਼ ਬਣਾਈ ਜਾਵੇਗੀ ਰਣਨੀਤੀ

Thursday, Oct 15, 2020 - 08:03 AM (IST)

ਚੰਡੀਗੜ੍ਹ 'ਚ ਕਿਸਾਨ ਜੱਥੇਬੰਦੀਆਂ ਦੀ 'ਬੈਠਕ' ਅੱਜ, ਖੇਤੀ ਕਾਨੂੰਨਾਂ ਖ਼ਿਲਾਫ਼ ਬਣਾਈ ਜਾਵੇਗੀ ਰਣਨੀਤੀ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਪਏ ਕਿਸਾਨਾਂ ਦੀ ਕੇਂਦਰ ਦੇ ਮੰਤਰੀਆਂ ਨਾਲ ਬੀਤੇ ਦਿਨ ਮੀਟਿੰਗ ਬੇਸਿੱਟਾ ਰਹੀ ਅਤੇ ਕਿਸਾਨਾਂ ਨੂੰ ਨਿਰਾਸ਼ ਹੋਣਾ ਪਿਆ। ਇਸ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਈ ਕਿਸਾਨ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ 'ਚ 15 ਅਕਤੂਬਰ ਮਤਲਬ ਕਿ ਅੱਜ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਰਣਨੀਤੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 12 ਸਾਲ ਤੋਂ ਕਾਬਜ਼ ਕਿਸਾਨਾਂ ਨੂੰ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ
ਦੱਸਣਯੋਗ ਹੈ ਕਿ ਬੀਤੇ ਦਿਨ ਦਿੱਲੀ ਦੇ ਖੇਤੀ ਭਵਨ ਵਿਖੇ ਹੋਈ ਮੀ‌ਟਿੰਗ 'ਚ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਦੀ ਕਿਸਾਨ ਆਗੂਆਂ ਨਾਲ ਗੱਲਬਾਤ ਦਾ ਕੋਈ ਸਿੱਟਾ ਨਹੀਂ ਨਿਕਲ ਸਕਿਆ। ਮੀਟਿੰਗ ਤੋਂ ਬਾਅਦ ਖੇਤੀ ਭਵਨ ਦੇ ਬਾਹਰ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਸੀ ਕਿ ਕੇਂਦਰ ਜਾਣ-ਬੁੱਝ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ।

ਇਹ ਵੀ ਪੜ੍ਹੋ : ਪਤੀ ਦੀ ਮੌਤ ਮਗਰੋਂ ਬਦਲੀ ਸਹੁਰੇ ਤੇ ਜੇਠ ਦੀ ਤੱਕਣੀ, ਘਰ 'ਚ ਹੀ ਨਰਕ ਬਣੀ ਵਿਧਵਾ ਦੀ ਜ਼ਿੰਦਗੀ

ਕਿਸਾਨਾਂ ਦਾ ਕਹਿਣਾ ਸੀ ਕਿ ਮੀਟਿੰਗ 'ਚ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਖੇਤੀ ਕਾਨੂੰਨ ਪੜ੍ਹਨ ਅਤੇ ਇਸ ਬਾਰੇ ਸਮਝਾਉਣ ਦੀ ਗੱਲ ਆਖੀ ਗਈ ਸੀ ਪਰ ਇਸ ਕਾਨੂੰਨ ਤੋਂ ਉਹ ਭਲੀ-ਭਾਂਤ ਜਾਣੂੰ ਹਨ। ਉਨ੍ਹਾਂ ਸਾਫ਼ ਕਿਹਾ ਸੀ ਕਿ ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਕਿਸਾਨਾਂ ਵੱਲੋਂ ਇਸ ਕਾਨੂੰਨ ਦੀਆਂ ਕਾਪੀਆਂ ਪਾੜ ਕੇ ਨਾਅਰੇਬਾਜ਼ੀ ਵੀ ਕੀਤੀ ਗਈ।
ਇਹ ਵੀ ਪੜ੍ਹੋ : ਵੱਡੀ ਰਾਹਤ : ਪੰਜਾਬ ਦੀਆਂ ਬੱਸਾਂ ਅੱਜ ਤੋਂ 'ਹਿਮਾਚਲ' ਲਈ ਹੋਣਗੀਆਂ ਰਵਾਨਾ, ਲਾਗੂ ਹੋਣਗੇ ਇਹ ਨਿਯਮ
 


author

Babita

Content Editor

Related News