ਕਿਸਾਨੀ ਅੰਦੋਲਨ ਦੇ ਚੱਲਦੇ ਆਮ ਆਦਮੀ ਪਾਰਟੀ ਨੇ ਲਿਆ ਵੱਡਾ ਫ਼ੈਸਲਾ

11/29/2020 12:03:53 PM

ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਪੰਜਾਬ ਵਲੋਂ ਕਿਸਾਨ, ਮਜ਼ਦੂਰ, ਵਪਾਰੀ ਬਚਾਓ ਮੁਹਿੰਮ ਦੇ ਦਸੰਬਰ ਨੂੰ ਮੌੜ ਮੰਡੀ ਵਿਚ ਕੀਤੀ ਜਾਣ ਵਾਲੀਆਂ ਰੈਲੀਆਂ ਮੁਲਤਵੀ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਜਾਰੀ ਇਕ ਬਿਆਨ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਹੱਕ ਵਿਚ ਇਹ ਮੁਲਤਵੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਦਿੱਲੀ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਆਪਣਾ ਅੰਦੋਲਨ ਕਰ ਰਿਹਾ ਹੈ, ਇਸ ਨੂੰ ਮੁੱਖ ਰੱਖਦਿਆਂ ਪਾਰਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ 4, 13 ਅਤੇ 20 ਦਸੰਬਰ ਨੂੰ ਕੀਤੀਆਂ ਜਾਣ ਰੈਲੀਆਂ ਮੁਲਤਵੀ ਕੀਤੀਆਂ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੇ ਬਦਲ ਦਿੱਤੀ ਨਵਜੋਤ ਸਿੰਘ ਸਿੱਧੂ ਦੀ ਤਕਦੀਰ

ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦੀ ਅਗਲੀ ਮਿਤੀ ਬਾਅਦ ਵਿਚ ਐਲਾਨੀ ਜਾਵੇਗੀ। ਪਾਰਟੀ ਆਗੂ, ਵਰਕਰ-ਵਾਲੰਟੀਅਰ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹਨ। ਪਹਿਲਾਂ ਇਹ ਉਮੀਦ ਸੀ ਕਿ 26-27 ਦੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦਿਆਂ ਮੋਦੀ ਸਰਕਾਰ ਮੰਗਾਂ ਦਾ ਹੱਲ ਕਰੇਗੀ ਪਰ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਇਹ ਸੰਘਰਸ਼ ਲੰਮਾ ਚੱਲ ਸਕਦਾ ਹੈ, ਇਸ ਲਈ ਇਹ ਰੈਲੀਆਂ ਮੁਲਤਵੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਪਾਣੀ ਦੀਆਂ ਵਾਛੜਾਂ ਦਾ ਮੂੰਹ ਮੋੜਨ ਵਾਲੇ ਨੌਜਵਾਨ 'ਤੇ ਜਥੇਦਾਰ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਵਲੋਂ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਰਾਜਸੀ ਹਿੱਤ ਤੋਂ ਉੱਪਰ ਉੱਠ ਕੇ ਬਿਨਾਂ ਪਾਰਟੀ ਦੇ ਝੰਡੇ ਅਤੇ ਬੈਨਰ ਇਸ ਵਿਚ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਸਮੂਹ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਅੰਦੋਲਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।

ਇਹ ਵੀ ਪੜ੍ਹੋ : ਕਿਸਾਨਾਂ 'ਤੇ ਕੇਂਦਰ ਤੇ ਹਰਿਆਣਾ ਸਰਕਾਰ ਦੀ ਕਾਰਵਾਈ ਖ਼ਿਲਾਫ਼ ਸੁਖਦੇਵ ਢੀਂਡਸਾ ਨੇ ਚੁੱਕਿਆ ਇਹ ਕਦਮ


Gurminder Singh

Content Editor

Related News