ਧਰਨੇ ਤੋਂ ਪਰਤ ਰਹੇ ਕਿਸਾਨਾਂ ਨਾਲ ਵਾਪਰਿਆ ਹਾਦਸਾ, ਕਿਸਾਨ ਯੂਨੀਅਨ ਦੇ ਆਗੂ ਦੀ ਮੌਤ

Saturday, Oct 09, 2021 - 10:36 PM (IST)

ਧਰਨੇ ਤੋਂ ਪਰਤ ਰਹੇ ਕਿਸਾਨਾਂ ਨਾਲ ਵਾਪਰਿਆ ਹਾਦਸਾ, ਕਿਸਾਨ ਯੂਨੀਅਨ ਦੇ ਆਗੂ ਦੀ ਮੌਤ

ਚੇਤਨਪੁਰਾ/ਰਾਜਾਸਾਂਸੀ (ਨਿਰਵੈਲ) : ਧਰਨੇ ਤੋਂ ਆ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਹਾਦਸੇ ਦੌਰਾਨ ਦੋ ਹੋਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਕਾਬਲ ਸਿੰਘ (60) ਵਾਸੀ ਲਸ਼ਕਰੀ ਨੰਗਲ ਤੇ ਕਿਸਾਨ ਆਗੂ ਹੀਰਾ ਸਿੰਘ ਦੋਧੀ ਜੋ ਅੰਮ੍ਰਿਤਸਰ ਵਿਖੇ ਚੱਲ ਰਹੇ ਧਰਨੇ ’ਚੋਂ ਵਾਪਸ ਲਸ਼ਕਰੀ ਨੰਗਲ ਆ ਰਹੇ ਸਨ ਤੇ ਮੱਛੀ ਤਲਾਬ ਨੇੜੇ (ਰਾਜਾਸਾਂਸੀ) ਉਨ੍ਹਾਂ ਦਾ ਮੋਟਰਸਾਈਕਲ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨਾਲ ਟਕਰਾਅ ਗਿਆ, ਇਸ ਹਾਦਸੇ ਵਿਚ ਕਾਬਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਆਸ਼ੀਸ਼ ਮਿਸ਼ਰਾ ਦੇ ਸਰੰਡਰ ਤੋਂ ਬਾਅਦ ਨਵਜੋਤ ਸਿੱਧੂ ਨੇ ਭੁੱਖ ਹੜਤਾਲ ਕੀਤੀ ਖ਼ਤਮ

ਇਸ ਹਾਦਸੇ ਵਿਚ ਹੀਰਾ ਸਿੰਘ ਦੋਧੀ ਅਤੇ ਸਕੂਟਰੀ ’ਤੇ ਆ ਰਹੇ ਨਸੀਬ ਚੰਦ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਅਣਪਛਾਤਾ ਵਾਹਨ ਚਾਲਕ ਵਾਹਨ ਭਜਾ ਕੇ ਮੌਕੇ ਤੋਂ ਫਰਾਰ ਹੋ ਗਿਆ। ਉਧਰ ਥਾਣਾ ਰਾਜਾਸਾਂਸੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਘਰੋਂ ਸਕੂਲ ਜਾ ਰਹੀ ਕੁੜੀ ਨੂੰ ਰਸਤੇ ’ਚ ਮੌਤ ਨੇ ਪਾਇਆ ਘੇਰਾ, ਰੋ-ਰੋ ਹਾਲੋ-ਬੇਹਾਲ ਹੋਇਆ ਪਰਿਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News