ਕਿਸਾਨੀ ਨੂੰ ਖ਼ਤਮ ਕਰਨ ਦਾ ਮਨਸੂਬਾ ਕੇਂਦਰ ਨੇ ਅਕਾਲੀ ਦਲ ਦੀ ਸ਼ਹਿ ''ਤੇ ਰਚਿਆ : ਚੰਨੀ
Sunday, Sep 27, 2020 - 02:59 PM (IST)
ਬੰਗਾ (ਚਮਨ ਲਾਲ / ਰਾਕੇਸ਼ ਅਰੋੜਾ) : ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਅਤੇ ਦੇਸ਼ ਭਰ ਦੀ ਕਿਸਾਨੀ ਨੂੰ ਖ਼ਤਮ ਕਰਨ ਦਾ ਮਨਸੂਬਾ ਸ਼੍ਰੋਮਣੀ ਅਕਾਲੀ ਦਲ ਦੀ ਸ਼ਹਿ 'ਤੇ ਰੱਚਿਆ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲ੍ਹਾਂ ਪੁੱਜ ਕੇ ਪ੍ਰੈਸ ਨੂੰ ਸੰਬੋਧਨ ਕਰਦੇ ਕੀਤਾ।ਉਨ੍ਹਾਂ ਕਿਹਾ ਕਿ ਅੱਜ ਸੁਖਬੀਰ ਬਾਦਲ ਦੀਆ ਗਲਤ ਨੀਤੀਆ ਦੇ ਚਲਦੇ ਸ਼੍ਰੋਮਣੀ ਆਕਾਲੀ ਦਲ ਖ਼ਤਮ ਹੋ ਰਿਹਾ ਹੈ ਪਰ ਉਹ ਆਪਣੀਆ ਗਲਤੀਆ ਮੰਨਣ ਦੀ ਬਜਾਏ ਪਾਰਟੀ ਦੇ ਸੀਨੀਅਰ ਵਰਕਰਾ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਕਾਲੇ ਬਿੱਲਾਂ ਦੇ ਵਿਰੋਧ ਵਿਚ ਕਾਗਰਸ ਦਾ ਹਰੇਕ ਵਰਕਰ ਅਹੁਦੇਦਾਰ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਕੇ ਇਨ੍ਹਾਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਲੜਾਈ ਲੜੇਗਾ ਅਤੇ ਬਿੱਲਾ ਨੂੰ ਰੱਦ ਕੀਤੇ ਜਾਣ ਤੱਕ ਲੜਾਈ ਲੜਦਾ ਰਹੇਗਾ।
ਇਸ ਮੋਕੇ ਉਨ੍ਹਾਂ ਨਾਲ ਸੁੰਦਰ ਸ਼ਾਮ ਅਰੋੜਾ ਕੈਬਨਿਟ ਮੰਤਰੀ ਪੰਜਾਬ ਸਰਕਾਰ, ਅੰਗਦ ਸਿੰਘ ਸੈਣੀ ਵਿਧਾਇਕ ਨਵਾਸ਼ਹਿਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਬੰਗਾ ਸਤਵੀਰ ਸਿੰਘ ਪੱਲੀ ਝਿੱਕੀ, ਦਰਵਜੀਤ ਸਿੰਘ ਪੁੰਨੀ ਚੇਅਰਮੈਂਨ ਮਾਰਕਿਟ ਕਮੇਟੀ ਬੰਗਾ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਅੱਜ ਪੰਾਜਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਗਰਸ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਗਰਸ ਦੇ ਨਵੇਂ ਇੰਚਾਰਜ ਹਰੀਸ਼ ਰਾਵਤ ਸਮੇਤ ਹੋਰ ਮੰਤਰੀ ਤੇ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਕਾਂਗਰਸੀ ਵਿਧਾਇਕ ਤੇ ਪਾਰਟੀ ਵਰਕਰ ਪਿੰਡ ਖਟਕੜਕਲ੍ਹਾਂ ਪੁੱਜ ਜਿਥੇ ਸ਼ਹੀਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 113ਵੇਂ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸਰਧਾਂਜ਼ਲੀ ਅਰਪਿਤ ਕਰਨਗੇ। ਉਥੇ ਹੀ ਉਹ ਕਾਗਰਸ ਪਾਰਟੀ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਤੇ ਉਸਦੀਆਂ ਸਹਿਯੋਗੀ ਪਾਰਟੀਆ ਵੱਲੋਂ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਇਕ ਰੋਸ ਰੈਲੀ ਕਰਕੇ ਪ੍ਰਦਰਸ਼ਨ ਕਰਨਗੇ। ਉਨਾਂ੍ਹ ਕਿਹਾ ਕਿ ਕਾਗਰਸ ਪਾਰਟੀ ਕੇਂਦਰ ਦੀ ਸਰਕਾਰ ਪਾਸ ਕੀਤੇ ਕਾਲੇ ਬਿੱਲਾ ਦੇ ਵਿਰੋਧ ਵਿੱਚ ਸੁਪਰੀਮ ਕੋਰਟ ਜਾਏਗੀ ਤੇ ਦੇਸ਼ ਭਰ ਵਿਚ ਸੜਕਾਂ ਉਪਰ ਕਿਸਾਨਾਂ ਨਾਲ ਮਿਲਕੇ ਪ੍ਰਦਸ਼ਨ ਕਰੇਗੀ।