ਕਿਸਾਨ ਵਿਰੋਧੀ ਕਾਨੂੰਨਾਂ ਨੂੰ ਪਾਸ ਕਰਨ ''ਚ ਬਾਦਲ ਅਤੇ ਕੈਪਟਨ ਦਾ ਹੱਥ : ਭਗਵੰਤ ਮਾਨ

10/11/2020 6:38:42 PM

ਸ੍ਰੀ ਮੁਕਤਸਰ ਸਾਹਿਬ/ਦੋਦਾ (ਪਵਨ ਤਨੇਜਾ, ਰਿਣੀ, ਲਖਵੀਰ ਸ਼ਰਮਾ) : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਹੱਕ 'ਚ ਅੱਜ ਪਿੰਡ ਭਲਾਈਆਣਾ ਦੀ ਦਾਣਾ ਮੰਡੀ 'ਚ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਜਨ ਸਭਾ ਕੀਤੀ ਗਈ, ਜਿਸ ਵਿਚ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਅਕਾਲੀ ਤੇ ਕਾਂਗਰਸੀਆਂ ਨੂੰ ਕਰੜੇ ਹੱਥੀਂ ਲਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਸੰਸਦ ਵਿਚ ਪਾਸ ਹੋਣ ਵਾਲੇ ਇਨ੍ਹਾਂ ਕਾਲੇ ਕਾਨੂੰਨਾਂ ਲਈ ਜ਼ਿੰਮੇਵਾਰ ਹਨ ਅਤੇ ਉਹ ਦੋਵੇਂ ਇਸ ਸੂਬੇ ਨੂੰ ਲੁੱਟਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਭੁੱਖ ਮਰੀ ਵੱਲ ਧੱਕਣ ਵਿਚ ਸ਼ਾਮਲ ਹਨ। ਥਰਮਲ ਪਲਾਂਟਾਂ ਲਈ ਕੋਲੇ ਦੀ ਘਾਟ ਦੇ ਮੁੱਦੇ 'ਤੇ ਮੁੱਖ ਮੰਤਰੀ ਨੂੰ ਘੇਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਰੇਲ ਰੋਕੋ ਅੰਦੋਲਨ ਬੰਦ ਕਰਨ ਅਤੇ ਕੋਲੇ ਵਰਗੀਆਂ ਵਸਤੂਆਂ ਨੂੰ ਪੰਜਾਬ ਵਿਚ ਦਾਖਲ ਹੋਣ ਦੀ ਅਪੀਲ ਕਰਨ ਦੀ ਬਜਾਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਨੀ ਚਾਹੀਦੀ ਹੈ ਕਿ ਉਹ ਕਿਸਾਨਾਂ ਨਾਲ ਗੱਲ ਕਰਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ।

ਇਹ ਵੀ ਪੜ੍ਹੋ :  ਵਿਧਾਨ ਸਭਾ ਚੋਣਾਂ ਤੋਂ 17 ਮਹੀਨੇ ਪਹਿਲਾਂ ਕੇਂਦਰ ਸਰਕਾਰ ਨੂੰ ਲੈ ਕੇ ਬਦਲੇ ਕੈਪਟਨ ਦੇ ਤੇਵਰ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਿਜਲੀ ਤੋਂ ਬਗੈਰ ਜਿਊਣਾ ਜਾਣਦੇ ਹਨ, ਉਹ ਮੋਮਬੱਤੀਆਂ ਅਤੇ ਲਾਲਟੈਨਾਂ ਨਾਲ ਜੀਅ ਲੈਣਗੇ ਪਰ ਅਸਲ ਖੇਤੀ ਮੁੱਦੇ 'ਤੇ ਸਰਕਾਰਾਂ ਨੂੰ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਖੇਤੀ ਕਾਨੂੰਨਾਂ ਸਬੰਧੀ ਪ੍ਰਧਾਨ ਮੰਤਰੀ ਨੂੰ ਫੌਰੀ ਤੌਰ 'ਤੇ ਮਿਲਣ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਮਤੇ ਪਾਉਣ ਦੀ ਸਲਾਹ ਵੀ ਦਿੱਤੀ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇੰਨ੍ਹਾਂ ਬਿੱਲਾਂ ਤੋਂ ਭਲੀਭਾਂਤੀ ਜਾਣੂ ਸਨ ਪਰ ਫ਼ਿਰ ਵੀ ਕਿਸਾਨਾਂ ਨੂੰ ਧੋਖੇ 'ਚ ਰੱਖਿਆ ਗਿਆ ਹੈ। ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ 12 ਅਕਤੂਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਲਈ ਉਨ੍ਹਾਂ ਵਰਕਰਾਂ ਨੂੰ ਪੁੱਜਣ ਲਈ ਲਾਮਬੰਦ ਕੀਤਾ।

ਇਹ ਵੀ ਪੜ੍ਹੋ :  ਪੰਜਾਬ ਦੇ ਨੌਜਵਾਨਾਂ ਲਈ ਚੰਗੀ ਖ਼ਬਰ, ਖਜ਼ਾਨਾ ਮੰਤਰੀ ਦਾ ਐਲਾਨ, ਜਲਦ ਸ਼ੁਰੂ ਹੋਣ ਜਾ ਰਹੀ ਭਰਤੀ


Gurminder Singh

Content Editor

Related News