ਦਿੱਲੀ ਅੰਦੋਲਨ ''ਚ ਹਿੱਸਾ ਲੈਣ ਜਾ ਰਹੇ ਮੰਡੇਰ ਦੇ ਕਿਸਾਨ ਦੀ ਹਾਦਸੇ ''ਚ ਮੌਤ

12/05/2020 9:01:06 PM

ਕਾਠਗੜ੍ਹ (ਰਾਜੇਸ਼ ਸ਼ਰਮਾ) : ਕਾਠਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਹਸਨਪੁਰ ਮੰਡੇਰ ਦੇ ਇਕ ਕਿਸਾਨ ਸੁਰਿੰਦਰ ਸਿੰਘ ਦੀ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਜਾਂਦੇ ਸਮੇਂ ਹਾਦਸਾ ਵਾਪਰਨ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮੰਡੇਰ ਨਿਵਾਸੀ ਨੰਬਰਦਾਰ ਜਸਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਪਿੰਡ ਹਸਨਪੁਰ ਮੰਡੇਰ ਦਾ ਕਿਸਾਨ ਸੁਰਿੰਦਰ ਸਿੰਘ (50 ਸਾਲ) ਪੁੱਤਰ ਮੇਜਰ ਸਿੰਘ ਆਪਣੇ ਟਰੈਕਟਰ ਟਰਾਲੀ ਵਿਚ 10-12 ਕਿਸਾਨਾਂ ਨੂੰ ਲੈ ਕੇ ਦਿੱਲੀ ਵਿਖੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਿਹਾ ਸੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਮੋਦੀ ਸਰਕਾਰ ਨਿੱਤ ਖੇਡ ਰਹੀ ਹੈ ਨਵਾਂ ਪੈਂਤੜਾ, ਕਿਸਾਨ ਵੀ ਖਾਲੀ ਹੱਥ ਪਰਤਣ ਦੇ ਮੂਡ 'ਚ ਨਹੀਂ

ਇਸ ਦੌਰਾਨ ਬੀਤੇ ਦਿਨੀਂ ਜਦੋਂ ਉਹ ਦਿੱਲੀ ਤੋਂ ਪਿੱਛੇ ਸੋਨੀਪਤ ਦੇ ਨਜ਼ਦੀਕ ਪਹੁੰਚਿਆ ਤਾਂ ਰਾਤ 8-9 ਵਜੇ ਦੇ ਕਰੀਬ ਉਹ ਟਰੈਕਟਰ ਟਰਾਲੀ ਨੂੰ ਇਕ ਸਾਈਡ 'ਤੇ ਲਗਾ ਕੇ ਕਿਸੇ ਕੰਮ ਲਈ ਰੋਡ ਕਰਾਸ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਇਕ ਤੇਜ਼ ਰਫਤਾਰ ਕਾਰ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਕਿਸਾਨ ਨੇ ਮੌਕੇ 'ਤੇ ਹੀ ਮੌਤ ਹੋ ਗਈ। ਕਿਸਾਨ ਸੁਰਿੰਦਰ ਸਿੰਘ ਦੀ ਮੌਤ ਦੀ ਘਟਨਾ ਸੁਣ ਕੇ ਪਿੰਡ 'ਚ ਸ਼ੋਕ ਦੀ ਲਹਿਰ ਛਾ ਗਈ ਅਤੇ ਉਸ ਦੇ ਮ੍ਰਿਤਕ ਸਰੀਰ ਨੂੰ ਲੈਣ ਲਈ ਪਰਿਵਾਰਕ ਮੈਂਬਰ ਸੋਨੀਪਤ ਲਈ ਰਵਾਨਾ ਹੋ ਗਏ ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ  ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਵੱਡਾ ਐਲਾਨ

ਨੋਟ : ਕੀ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਅੰਦੋਲਨ ਜਲਦ ਖ਼ਤਮ ਕਰਨ ਲਈ, ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ? ਕੁਮੈਂਟ ਕਰਕੇ ਦਿਓ ਆਪਣੀ ਰਾਇ?


Gurminder Singh

Content Editor

Related News