ਦਿੱਲੀ ਮੋਰਚੇ ''ਚ ਕੂਚ ਕਰਦੇ ਸਮੇਂ ਪਿੰਡ ਕਪਿਆਲ ਦੇ ਕਿਸਾਨ ਦੀ ਮੌਤ

Sunday, Feb 21, 2021 - 05:15 PM (IST)

ਭਵਾਨੀਗੜ੍ਹ (ਕਾਂਸਲ, ਵਿਕਾਸ, ਸੰਜੀਵ)- ਪਿੰਡ ਕਪਿਆਲ ਤੋਂ ਕਿਸਾਨ ਅੰਦੋਲਨ ਲਈ ਦਿੱਲੀ ਦੇ ਟਿਕਰੀ ਬਾਰਡਰ 'ਤੇ ਜਾ ਰਹੇ ਕਿਸਾਨਾਂ ਦੇ ਜਥੇ 'ਚ ਸ਼ਾਮਲ ਇਕ ਕਿਸਾਨ ਦੀ ਰਸਤੇ ਵਿਚ ਅਚਾਨਕ ਸਿਹਤ ਵਿਗੜ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਆਗੂ ਪਿਆਰਾ ਸਿੰਘ ਤੇ ਜਸਵਿੰਦਰ ਸਿੰਘ ਹੋਰਾਂ ਨੇ ਦੱਸਿਆ ਕਿ ਦਿੱਲੀ ਵੱਲ ਕੂਚ ਕਰਦੇ ਜਥੇ 'ਚ ਸ਼ਾਮਲ ਕਰਮਜੀਤ ਸਿੰਘ (35) ਪੁੱਤਰ ਗੁਰਮੇਲ ਸਿੰਘ ਵਾਸੀ ਕਪਿਆਲ ਦੀ ਨੇੜਲੇ ਪਿੰਡ ਅਕਬਰਪੁਰ ਨਜ਼ਦੀਕ ਅਚਾਨਕ ਸਿਹਤ ਵਿਗੜ ਗਈ ਤੇ ਇਲਾਜ ਲਈ ਹਸਪਤਾਲ ਜਾਂਦਿਆ ਕਿਸਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਬਰਨਾਲਾ 'ਚ ਕਿਸਾਨਾਂ ਦੀ ਮਹਾ ਰੈਲੀ, ਸਟੇਜ ਤੋਂ ਕਿਸਾਨ ਆਗੂਆਂ ਨੇ ਕੀਤੇ ਵੱਡੇ ਐਲਾਨ

ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਛੋਟੇ ਬੱਚਿਆਂ ਨੂੰ ਛੱਡ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਰਮਜੀਤ ਸਿੰਘ ਡੇਢ ਏਕੜ ਜ਼ਮੀਨ ਦਾ ਮਾਲਕ ਸੀ। ਕਿਸਾਨ ਜਥੇਬੰਦੀ ਸਮੇਤ ਸਰਪੰਚ ਜਰਨੈਲ ਸਿੰਘ, ਸਮੂਹ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨੰਬਰਦਾਰ ਯੂਨੀਅਨ ਨੇ ਪਰਿਵਾਰ ਦਾ ਕਰਜ਼ਾ ਮੁਆਫ ਕਰਨ, ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਅਤੇ ਘੱਟ ਤੋਂ ਘੱਟ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਮਹਾਪੰਚਾਇਤ 'ਚ ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਪੁਲਸ ਨੂੰ ਵੀ ਕੀਤਾ ਚੈਲੰਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News