ਖੇਤਾਂ ’ਚ ਮੋਟਰ ਚਲਾਉਂਦੇ ਸਮੇਂ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

Monday, Apr 22, 2024 - 05:46 PM (IST)

ਖੇਤਾਂ ’ਚ ਮੋਟਰ ਚਲਾਉਂਦੇ ਸਮੇਂ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕੁੰਡੇ ਵਿਖੇ ਇਕ 36 ਸਾਲਾ ਕਿਸਾਨ ਦੀ ਖੇਤੀ ਕਰਦੇ ਸਮੇਂ ਪਾਣੀ ਦੀ ਮੋਟਰ ਚਲਾਉਂਣ ਦੌਰਾਨ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਕਿਸਾਨ ਨਛੱਤਰ ਸਿੰਘ ਪੁੱਤਰ ਪੱਪੂ ਦੋ ਛੋਟੀਆਂ ਧੀਆਂ ਅਤੇ ਇਕ ਪੁੱਤਰ ਦਾ ਪਿਤਾ ਸੀ ਅਤੇ ਉਸਦੀ ਮਿਹਨਤ ਨਾਲ ਹੀ ਪਰਿਵਾਰ ਦਾ ਗੁਜ਼ਾਰਾ ਚੱਲਦਾ ਸੀ। ਨਛੱਤਰ ਸਿੰਘ ਦੇ ਪਿਤਾ ਪੱਪੂ ਅਤੇ ਉਸ ਦੇ ਭਰਾ ਰਤਨ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਨਛੱਤਰ ਆਪਣੇ ਖੇਤਾਂ ਵਿਚ ਖੇਤੀ ਕਰਨ ਗਿਆ ਸੀ ਅਤੇ ਜਦੋਂ ਉਸ ਨੇ ਖੇਤਾਂ ’ਚ ਮੋਟਰ ਚਲਾਈ ਤਾਂ ਅਚਾਨਕ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਜਦੋਂ ਉਹ ਕਾਫੀ ਦੇਰ ਤੱਕ ਘਰ ਨਾ ਪਰਤਿਆ ਤਾਂ ਉਹ ਖੇਤਾਂ ਵਿਚ ਗਏ ਅਤੇ ਕਰੀਬ 2 ਘੰਟੇ ਬਾਅਦ ਜਦੋਂ ਉਹ ਮੋਟਰ ਵਾਲੀ ਥਾਂ ’ਤੇ ਗਏ ਤਾਂ ਨਛੱਤਰ ਸਿੰਘ ਉਥੇ ਡਿੱਗਿਆ ਪਿਆ ਮਿਲਿਆ ਤੇ ਉਹ ਤੁਰੰਤ ਨਛੱਤਰ ਸਿੰਘ ਨੂੰ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ’ਚ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਕਿਸਾਨ ਨਛੱਤਰ ਸਿੰਘ ਦੇ ਪਿਤਾ, ਭਰਾ ਅਤੇ ਪਿੰਡ ਦੇ ਲੋਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਨਛੱਤਰ ਸਿੰਘ ਦੇ ਪਰਿਵਾਰ ਦੀ ਮਦਦ ਕੀਤੀ ਜਾਵੇ ਅਤੇ ਉਸ ਦੇ ਬੱਚਿਆਂ ਦੀ ਆਰਥਿਕ ਮਦਦ ਕੀਤੀ ਜਾਵੇ।


author

Anuradha

Content Editor

Related News