ਖੇਤਾਂ ’ਚ ਪਾਣੀ ਲਾਉਣ ਗਏ ਕਿਸਾਨ ਨਾਲ ਵਾਪਰੀ ਅਣਹੋਣੀ, ਨਹੀਂ ਪਤਾ ਸੀ ਇੰਝ ਆਵੇਗੀ ਮੌਤ

Friday, Nov 17, 2023 - 06:17 PM (IST)

ਖੇਤਾਂ ’ਚ ਪਾਣੀ ਲਾਉਣ ਗਏ ਕਿਸਾਨ ਨਾਲ ਵਾਪਰੀ ਅਣਹੋਣੀ, ਨਹੀਂ ਪਤਾ ਸੀ ਇੰਝ ਆਵੇਗੀ ਮੌਤ

ਭਵਾਨੀਗੜ੍ਹ (ਵਿਕਾਸ ਮਿੱਤਲ) : ਪਿੰਡ ਘਰਾਚੋ ਵਿਖੇ ਬੀਤੇ ਦਿਨੀਂ ਆਪਣੇ ਖੇਤ ’ਚ ਮੋਟਰ ਚਲਾਉਣ ਸਮੇਂ ਅਚਾਨਕ ਕਰੰਟ ਲੱਗਣ ਕਾਰਣ ਇਕ ਕਿਸਾਨ ਦੀ ਦਰਦਨਾਕ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਪ੍ਰਚਾਰ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਪਿੰਡ ਦਾ ਕਿਸਾਨ ਰਣਧੀਰ ਸਿੰਘ (52) ਪੁੱਤਰ ਮੱਲ ਸਿੰਘ ਜਦੋਂ ਆਪਣੇ ਖੇਤ ਵਿਚਲੀ ਮੋਟਰ ਚਲਾਉਣ ਲੱਗਾ ਤਾਂ ਇਸ ਦੌਰਾਨ ਰਣਧੀਰ ਸਿੰਘ ਨੂੰ ਜ਼ੋਰਦਾਰ ਕਰੰਟ ਲੱਗ ਗਿਆ। 

ਇਹ ਵੀ ਪੜ੍ਹੋ : ਮੁਕਤਸਰ ’ਚ ਦਿਲ ਕੰਬਾਊ ਘਟਨਾ, ਪਿਓ ਨੇ ਤਿੰਨ ਬੱਚਿਆਂ ਨੂੰ ਨਹਿਰ ’ਚ ਸੁੱਟ ਫਿਰ ਖੁਦ ਵੀ ਮਾਰੀ ਛਾਲ

ਘਟਨਾ ਸਬੰਧੀ ਪਤਾ ਲੱਗਣ ’ਤੇ ਪਰਿਵਾਰ ਵੱਲੋਂ ਤੁਰੰਤ ਰਣਧੀਰ ਸਿੰਘ ਨੂੰ ਇਲਾਜ ਲਈ ਸੰਗਰੂਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਕਿਸਾਨ ਰਣਧੀਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਰਣਧੀਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਕਿਸਾਨ ਪਰਿਵਾਰ ਦੀ ਆਰਥਿਕ ਮੱਦਦ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਘਟਨਾ, ਸਕੂਲ ’ਚ ਮੁੰਡੇ-ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਕੰਧ ’ਤੇ ਲਿਖਿਆ ਨੋਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News