ਦੁਖਦਾਇਕ ਖ਼ਬਰ: ਦਿੱਲੀ ਧਰਨੇ ਤੋਂ ਪਰਤਦਿਆਂ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

03/25/2021 10:46:10 AM

ਸੰਗਤ ਮੰਡੀ (ਮਨਜੀਤ): ਦਿੱਲੀ ’ਚ ਚੱਲ ਰਹੇ ਕਿਸਾਨੀ ਅੰਦੋਲਨ ਤੋਂ ਵਾਪਸ ਆਉਣ ਤੋਂ ਬਾਅਦ ਪਿੰਡ ਬੰਬੀਹਾ ਦੇ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਵੱਲੋਂ ਮ੍ਰਿਤਕ ਕਿਸਾਨ ਦੀ ਦੇਹ ’ਤੇ ਜਥੇਬੰਦੀ ਦਾ ਝੰਡਾ ਪਾ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ: ਫਾਈਵ ਸਟਾਰ ਹੋਟਲ ਵਰਗੀਆਂ ਸਹੂਲਤਾਂ ਵਾਲੀ ਟਰਾਲੀ ਲੈ ਕੇ ਦਿੱਲੀ ਬਾਰਡਰ ’ਤੇ ਪਹੁੰਚਿਆ ਕੋਟਕਪੂਰਾ ਦਾ ਕਿਸਾਨ

ਬਲਾਕ ਆਗੂ ਹਰਗੋਬਿੰਦ ਸਿੰਘ ਚੱਕ ਅਤਰ ਸਿੰਘ ਵਾਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨ ਬਾਵਾ ਸਿੰਘ ਦਿੱਲੀ ’ਚ ਚੱਲ ਰਹੇ ਕਿਸਾਨੀ ਅੰਦੋਲਨ ’ਚ 15 ਮਾਰਚ ਨੂੰ ਗਿਆ ਸੀ, ਜਿਥੇ ਉਹ ਬੀਮਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਇਲਾਜ ਲਈ ਬਾਵਾ ਸਿੰਘ ਨੂੰ ਪਿੰਡ ਲਿਆਂਦਾ ਗਿਆ, ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖ਼ੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਅੰਦੋਲਨ ਚੱਲ ਰਹੇ ਹਨ, ਇਨ੍ਹਾਂ ਅੰਦੋਲਨਾਂ ’ਚ ਹੁਣ ਤਕ ਤਿੰਨ ਸੌ ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਮੋਦੀ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲਖੁਰਾਣਾ ਦਾ ਦਿਹਾਂਤ

ਉਨ੍ਹਾਂ ਦੱਸਿਆ ਕਿ ਜਿੰਨਾ ਸਮਾਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨਾਂ ਸਮਾਂ ਕਿਸਾਨਾਂ ਦਾ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਇਸੇ ਤਰ੍ਹਾਂ ਚੱਲਦਾ ਰਹੇਗਾ। ਉਨ੍ਹਾਂ ਕਿਸਾਨ ਬਾਵਾ ਸਿੰਘ ਨੂੰ ਸ਼ਹੀਦ ਐਲਾਨਦਿਆਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰ ਨੌਕਰੀ ਤੋਂ ਇਲਾਵਾ ਮੁਆਵਜਾ ਦਿੱਤਾ ਜਾਵੇ। ਕਿਸਾਨ ਬਾਵਾ ਸਿੰਘ ਦੇ ਸਸਕਾਰ ਮੌਕੇ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।

ਇਹ ਵੀ ਪੜ੍ਹੋ:ਕੈਪਟਨ ਸਾਹਿਬ! ਕੀ ਕੋਰੋਨਾ ਇਕੱਲਾ ਪੰਜਾਬ ’ਚ ਘੁੰਮ ਰਿਹਾ ਹੈ ਚੋਣਾਂ ਵਾਲੇ ਸੂਬੇ ਪੱਛਮੀ ਬੰਗਾਲ ’ਚ ਨਹੀਂ


Shyna

Content Editor

Related News