ਸੰਘਰਸ਼ ਕਰ ਰਹੇ ਇਕ ਹੋਰ ਕਿਸਾਨ ਦੀ ਹੋਈ ਮੌਤ

Friday, Jul 09, 2021 - 05:27 PM (IST)

ਸੰਘਰਸ਼ ਕਰ ਰਹੇ ਇਕ ਹੋਰ ਕਿਸਾਨ ਦੀ ਹੋਈ ਮੌਤ

ਅਜੀਤਵਾਲ (ਰੱਤੀ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਸੰਯੁਕਤ ਮੋਰਚੇ ਵੱਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਵਿਚ 500 ਤੋਂ ਜ਼ਿਆਦਾ ਕਿਸਾਨ ਅਤੇ ਖੇਤ ਮਜ਼ਦੂਰ ਸ਼ਹੀਦ ਹੋ ਚੁੱਕੇ ਹਨ। ਅੱਜ ਇਕ ਹੋਰ ਖੇਤ ਮਜ਼ਦੂਰ ਪ੍ਰਕਾਸ਼ ਸਿੰਘ ਪੁੱਤਰ ਗੱਜਣ ਸਿੰਘ ਨਿਵਾਸੀ ਪਿੰਡ ਦਾਊਧਰ ਗਰਬੀ ਜੋ ਮੋਰਚਾ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਲਗਾਤਾਰ ਪਿੰਡ ਇਕਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਪੂਰੀ ਸਰਗਰਮੀ ਨਾਲ ਹਾਜ਼ਰ ਰਿਹਾ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ 25 ਜੂਨ ਨੂੰ ਜ਼ਿਆਦਾ ਬੁਖਾਰ ਅਤੇ ਛਾਤੀ ਵਿਚ ਇਨਫੈਕਸ਼ਨ ਹੋਣ ਕਰ ਕੇ ਪਿੰਡ ਲਿਆਂਦਾ ਗਿਆ ਸੀ, ਜਿਸ ਦਾ ਇਲਾਜ ਫਰੀਦਕੋਟ ਦੇ ਮੈਡੀਕਲ ਕਾਲਜ ਅਤੇ ਬਾਬੇ ਕੇ ਦਾਊਧਰ ਵਿਖੇ ਇਲਾਜ ਦੌਰਾਨ ਦਮ ਤੋੜ ਗਿਆ।

ਕਿਸਾਨਾਂ ਦੀ ਬਲਾਕ ਕਮੇਟੀ ਵਿਚ ਅਤੇ ਪੂਰੇ ਸਨਮਾਨਾਂ ਨਾਲ ਮ੍ਰਿਤਕ ਕਿਸਾਨ ਦਾ ਸਸਕਾਰ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਪ੍ਰਕਾਸ਼ ਸਿੰਘ 2007 ਤੋਂ ਲਗਾਤਾਰ ਕਿਸਾਨ ਜਥੇਬੰਦੀ ਨਾਲ ਜੁੜਿਆ ਹੋਇਆ ਸੀ। ਕਿਸਾਨ ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਕਰਜ਼ੇ ਉਪਰ ਲਕੀਰ ਮਾਰੀ ਜਾਵੇ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਬਲਾਕ ਆਗੂ ਗੁਰਜਿੰਦਰ ਸਿੰਘ, ਜਰਨਲ ਸਕੱਤਰ ਨਛੱਤਰ ਸਿੰਘ, ਜਗਜੀਤ ਸਿੰਘ, ਜਗਦੀਪ ਸਿੰਘ, ਦਰਸ਼ਨ ਸਿੰਘ, ਮੁਖਤਿਆਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।


author

Gurminder Singh

Content Editor

Related News