ਪੰਜਾਬ ''ਚ ਦਰਦਨਾਕ ਘਟਨਾ, ਖੇਤਾਂ ''ਚ ਲੱਗੀ ਅੱਗ ਨੂੰ ਬੁਝਾਉਂਦਿਆਂ ਜਿਊਂਦਾ ਸੜਿਆ ਕਿਸਾਨ
Tuesday, May 13, 2025 - 06:07 PM (IST)

ਹਾਜੀਪੁਰ (ਜੋਸ਼ੀ) : ਹਾਜੀਪੁਰ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਪਿੰਡ ਸਹੋੜਾ ਡਡਿਆਲ ਵਿਖੇ ਕਣਕ ਦੀ ਨਾੜ ਦੀ ਅੱਗ ਦੀ ਲਪੇਟ 'ਚ ਆਉਣ ਨਾਲ ਇਕ ਵਿਕਅਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਨਕ ਰਾਜ ਪੁੱਤਰ ਰਣ ਸਿੰਘ ਵਾਸੀ ਪਿੰਡ ਸਹੋੜਾ ਡਡਿਆਲ ਜੋ ਆਪਣੇ ਖੇਤਾਂ 'ਚ ਕਣਕ ਦੀ ਨਾੜ ਨੂੰ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਆਖਿਰ ਲਿਆ ਗਿਆ ਇਹ ਫ਼ੈਸਲਾ
ਇਸ ਦੌਰਾਨ ਤੇਜ਼ ਹਵਾ ਚੱਲਣ ਕਰਕੇ ਅੱਗ ਜ਼ਿਆਦਾ ਤੇਜ ਹੋਣ ਕਰਕੇ ਅੱਗ ਦੀ ਲਪੇਟ ਵਿਚ ਆਉਣ ਨਾਲ ਜਨਕ ਰਾਜ ਅੱਗ ਨਾਲ ਝੁਲਸ ਗਿਆ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾਂ ਮਿਲਣ 'ਤੇ ਹਾਜੀਪੁਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਲੋਕਾਂ ਨੇ ਇਸ ਕਿਸਾਨ ਦੀ ਹੋਈ ਮੌਤ 'ਤੇ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਔਰਤਾਂ ਲਈ ਵੱਡਾ ਐਲਾਨ! ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e