ਕਿਸਾਨ ਵੱਲੋਂ ਨਾੜ ਨੂੰ ਲਾਈ ਗਈ ਅੱਗ ਕਾਰਨ ਪੁਲਸ ਸਟੇਸ਼ਨ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਲੱਗੀ ਅੱਗ

Wednesday, May 15, 2024 - 04:24 PM (IST)

ਕਿਸਾਨ ਵੱਲੋਂ ਨਾੜ ਨੂੰ ਲਾਈ ਗਈ ਅੱਗ ਕਾਰਨ ਪੁਲਸ ਸਟੇਸ਼ਨ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਲੱਗੀ ਅੱਗ

ਕਾਨਵਾਂ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਜਿੱਥੇ ਪੰਜਾਬ ਸਰਕਾਰ ਵੱਲੋਂ ਹਰ ਸਾਲ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਲਈ ਕਈ ਕੈਂਪ ਲਾ ਕੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਵੱਲੋਂ ਇਸ ਕੰਮ ਤੋਂ ਗੁਰੇਜ ਨਹੀਂ ਕੀਤਾ ਜਾਂਦਾ। ਇਸ ਤਹਿਤ ਅੱਜ ਪੁਲਸ ਸਟੇਸ਼ਨ ਕਾਨਵਾਂ ਦੇ ਬਾਹਰ ਨੇੜੇ ਖੇਤਾਂ ਵਿਚ ਇਕ ਕਿਸਾਨ ਵੱਲੋਂ ਨਾੜ ਨੂੰ ਅੱਗ ਲਗਾਈ ਗਈ ਅਤੇ ਅਚਾਨਕ ਹਵਾ ਦਾ ਤੇਜ਼ ਰਫ਼ਤਾਰ ਹੋਣ ਕਾਰਨ ਪੁਲਸ ਮਾਲ ਮੁਕੱਦਮੇ ਦੀਆਂ ਖੜੀਆਂ ਕੁਝ ਗੱਡੀਆਂ ਨੂੰ ਅਚਾਨਕ ਅੱਗ ਪੈ ਗਈ, ਜਿਸ ਕਾਰਨ 10 ਦੇ ਕਰੀਬ ਗੱਡੀਆਂ ਸੜ ਕੇ ਸੁਆਹ ਹੋ ਗਈਆਂ। 

ਇਸ ਸਬੰਧੀ ਮੌਕੇ 'ਤੇ ਪਹੁੰਚੇ ਡੀਐੱਸਪੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਇਹ ਕੁਝ ਗੱਡੀਆਂ ਮਾਲ ਮੁਕੱਦਮੇ ਤਹਿਤ ਇਥੇ ਖੜੀਆਂ ਸਨ, ਅਚਾਨਕ ਅੱਗ ਲੱਗਣ ਕਾਰਨ ਇਹ ਘਟਨਾ ਵਾਪਰ ਗਈ ਹੈ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਹੀ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ ਪਰ ਆਉਣ ਤੱਕ 10 ਦੇ ਕਰੀਬ ਗੱਡੀਆਂ ਸੜ ਗਈਆਂ ਸਨ ਅਤੇ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਬਾਰੇ ਪਤਾ ਕਰਕੇ ਜਿਸ ਕਿਸਾਨ ਵੱਲੋਂ ਨਾੜ ਨੂੰ ਅੱਗ ਲਗਾਈ ਗਈ ਹੈ, ਉਸ ਵਿਰੁੱਧ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।


author

Gurminder Singh

Content Editor

Related News