ਕਿਸਾਨਾ ਦਾ ਮੋਰਚਾ ਚੌਥੇ ਦਿਨ ਵੀ ਜਾਰੀ, ਕੇਦਰ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ

Sunday, Feb 25, 2018 - 07:28 PM (IST)

ਚੀਮਾ ਮੰਡੀ (ਗੋਇਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਗਰੁੱਪ ਦੇ ਕਿਸਾਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਲਾਏ ਪੱਕੇ ਮੋਰਚੇ ਦੌਰਾਨ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਨੂੰ ਅੱਜ ਭਾਰਤੀ ਕਿਸਾਨ ਸੰਘਰਸ਼ ਕਮੇਟੀ ਹਰਿਆਣਾ ਦੇ ਪ੍ਰਧਾਨ ਸੁਰੇਸ਼ ਕੈਥ ਨੇ ਸੰਬੋਧਨ ਕਰਦਿਆਂ ਕੇਦਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲੇ 'ਤੇ ਹਮੇਸ਼ਾ ਹੀ ਸਰਕਾਰਾਂ ਦੇ ਵਾਅਦੇ ਫੋਕੇ ਸਾਬਤ ਹੋਏ ਹਨ।
ਇਸ ਮੌਕੇ ਉਨ੍ਹਾਂ ਕਿਸਾਨਾਂ ਦੇ ਸੰਘਰਸ਼ ਨੂੰ ਸਰਕਾਰਾਂ ਵੱਲੋਂ ਡੰਡੇ ਦੇ ਜ਼ੋਰ 'ਤੇ ਦਬਾਉਣ ਦੀ ਨਿਖੇਧੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਖਿਲਾਫ ਸਾਡਾ ਸੰਘਰਸ਼ ਜਾਰੀ ਹੈ ਜਿਸ ਦੀ ਹਮਾਇਤ ਵਿਚ ਮੱਧ ਪ੍ਰਦੇਸ਼ ਤੋਂ ਕਿਸਾਨ ਮਜ਼ਦੂਰ ਆਗੂ ਸ਼ਿਵ ਕੁਮਾਰ ਕੱਕਾ ਗੁਰਨਾਮ ਸਿੰਘ ਆਦਿ ਕਿਸਾਨ ਆਗੂ ਪਹੁੰਚ ਰਹੇ ਹਨ ।


Related News