ਗੁਰਦਾਸਪੁਰ ਜ਼ਿਮਨੀ ਚੋਣ ਨੇ ਰੋਕਿਆ ਕਿਸਾਨ ਕਰਜ਼ਾ ਮੁਆਫੀ ''ਤੇ ਅਹਿਮ ਫੈਸਲਾ

Wednesday, Sep 13, 2017 - 05:45 PM (IST)

ਚੰਡੀਗੜ੍ਹ (ਮਨਮੋਹਨ) : ਕਿਸਾਨਾਂ ਨੂੰ ਹੁਣ ਗੁਰਦਾਸਪੁਰ ਜ਼ਿਮਨੀ ਚੋਣ ਹੋਣ ਤੋਂ ਬਾਅਦ ਹੀ ਕਰਜ਼ਾ ਮੁਆਫੀ 'ਚ ਰਾਹਤ ਮਿਲ ਸਕੇਗੀ। ਪੰਜਾਬ ਕੈਬਨਿਟ ਦੀ ਸਬ-ਕਮੇਟੀ ਦੀ ਹੋਈ ਤੀਸਰੀ ਮੀਟਿੰਗ 'ਚ ਉਮੀਦ ਸੀ ਕਿ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਪਰ ਗੁਰਦਾਸਪੁਰ ਜ਼ਿਮਨੀ ਚੋਣ ਕਿਸਾਨਾਂ ਦੀ ਇਸ ਰਾਹਤ 'ਚ ਰੋੜਾ ਬਣ ਗਈ ਹੈ। ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਨੇਤਾਵਾਂ ਦਾ ਕਹਿਣਾ ਹੈ ਕਿ ਗੁਰਦਾਸਪੁਰ ਜ਼ਿਮਨੀ ਚੋਣ ਤੋਂ ਬਾਅਦ ਹੀ ਇਸ 'ਤੇ ਅਹਿਮ ਫ਼ੈਸਲਾ ਲਿਆ ਜਾਵੇਗਾ। ਉਧਰ ਕਿਸਾਨ ਮੀਟਿੰਗ ਤੋਂ ਬਾਅਦ ਨਿਰਾਸ਼ ਨਜ਼ਰ ਆਏ ਤੇ ਉਨ੍ਹਾਂ ਸੰਘਰਸ਼ ਉਲੀਕਣ ਦਾ ਐਲਾਨ ਕੀਤਾ ਹੈ।  
ਪਿਛਲ ਲੰਮੇ ਸਮੇਂ ਤੋਂ ਕਿਸਾਨ ਕਰਜ਼ਾ ਮੁਆਫੀ 'ਤੇ ਸਰਕਾਰ ਵਲੋਂ ਵੱਡੇ ਐਲਾਨ ਦੀ ਉਡੀਕ ਕਰ ਰਹੇ ਹਨ ਪਰ ਉਨ੍ਹਾਂ ਦੀ ਇਹ ਉਡੀਕ ਇਕ ਵਾਰ ਫਿਰ ਲੰਮੀ ਪੈ ਗਈ ਹੈ। ਹੁਣ ਗੁਰਦਾਸਪੁਰ ਜ਼ਿਮਨੀ ਚੋਣ ਤੋਂ ਬਾਅਦ ਹੀ ਸਬ-ਕਮੇਟੀ ਦੀ ਅਗਲੀ ਮੀਟਿੰਗ ਹੋਵੇਗੀ ਅਤੇ ਦੇਖਣਾ ਹੋਵੇਗਾ ਕਿ ਸਰਕਾਰ ਕਿਸਾਨਾਂ ਲਈ ਕੀ ਰਾਹਤ ਲੈ ਕੇ ਆਉਂਦੀ ਹੈ।


Related News