15 ਲੱਖ ਦੇ ਕਰਜ਼ਈ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Sunday, Jun 16, 2019 - 06:35 PM (IST)

15 ਲੱਖ ਦੇ ਕਰਜ਼ਈ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਖਡੂਰ ਸਾਹਿਬ (ਗਿੱਲ) : ਤਹਿਸੀਲ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਕੱਲਾ ਦੇ ਵਸਨੀਕ ਕਿਸਾਨ ਬਲਵਿੰਦਰ ਸਿੰਘ (55) ਪੁੱਤਰ ਗੁਰਦਿਆਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਦੀ ਪਤਨੀ ਪਰਮਜੀਤ ਕੌਰ ਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕੇ ਕਿਸਾਨ ਦੇ ਸਿਰ 15 ਲੱਖ ਰੁਪਏ ਦਾ ਕਰਜ਼ਾ ਸੀ,|ਜਿਸ ਵਿਚ ਵੱਖ-ਵੱਖ ਬੈਂਕਾਂ ਦਾ ਅਤੇ ਆੜਤੀ ਦੀ ਦੇਣਦਾਰੀ ਸੀ। ਬੀਤੇ ਕੁਝ ਦਿਨਾਂ ਤੋਂ ਬੈਂਕਾਂ ਦੇ ਕਰਮਚਾਰੀ ਉਨ੍ਹਾਂ ਘਰ ਗੇੜੇ ਮਾਰ ਰਹੇ ਸਨ ਜਿਸ ਕਰਕੇ ਬਲਵਿੰਦਰ ਸਿੰਘ ਕਾਫੀ ਪ੍ਰੇਸ਼ਾਨ ਰਹਿੰਦਾ ਸੀ । 

ਮ੍ਰਿਤਕ ਕਿਸਾਨ ਦੇ ਪੁੱਤਰ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਵੱਲੋਂ 11 ਲੱਖ ਦੇ ਕਰੀਬ ਲਿਆ ਕਰਜ਼ਾ ਮੋੜਨ ਲਈ ਕਾਫ਼ੀ ਦੌੜ ਭੱਜ ਕੀਤੀ ਪਰ ਉਨ੍ਹਾਂ ਨੂੰ ਕਿਸੇ ਪਾਸਿਓਂ ਪੈਸਾ ਨਹੀਂ ਮਿਲਿਆ ਜਿਸ ਕਰਕੇ ਉਨ੍ਹਾਂ ਦੇ ਪਿਤਾ ਬਹੁਤ ਹੀ ਪ੍ਰੇਸ਼ਾਨ ਸਨ ਅਤੇ ਇਸੇ ਕਾਰਨ ਪ੍ਰੇਸ਼ਾਨੀ ਦੇ ਚੱਲਦੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਮੌਕੇ ਪੀੜਤ ਪਰਿਵਾਰ ਅਤੇ ਕਿਸਾਨ ਆਗੂ ਜਰਨੈਲ ਸਿੰਘ  ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਸ ਕਰਜ਼ੇ ਤੋਂ ਰਾਹਤ ਦਿਵਾਈ ਜਾਵੇ ਤਾਂ ਜੋ ਉਨ੍ਹਾਂ ਦਾ ਘਰ ਦੇ ਘਰ ਦਾ ਗੁਜਾਰਾ ਚਲਦਾ ਰਹਿ ਸਕੇ ।


author

Gurminder Singh

Content Editor

Related News