ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ, ਜੇ ਕੋਈ ਅਫਸਰ ਤੰਗ ਕਰੇ ਤਾਂ ਮੈਨੂੰ ਫੇਸਬੁੱਕ ’ਤੇ ਕਰੋ ਸ਼ਿਕਾਇਤ : ਧਾਲੀਵਾਲ

Monday, Mar 27, 2023 - 06:42 PM (IST)

ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ, ਜੇ ਕੋਈ ਅਫਸਰ ਤੰਗ ਕਰੇ ਤਾਂ ਮੈਨੂੰ ਫੇਸਬੁੱਕ ’ਤੇ ਕਰੋ ਸ਼ਿਕਾਇਤ : ਧਾਲੀਵਾਲ

ਚੰਡੀਗੜ੍ਹ : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਹੈ ਕਿ ਕਿਸਾਨਾਂ ਦੇ ਹਰ ਨੁਕਸਾਨ ਦੀ ਭਰਪਾਈ ਹੋਵੇਗੀ ਅਤੇ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਤਾਂ ਉਨ੍ਹਾਂ ਨੂੰ ਸਿੱਧੇ ਫੇਸਬੁੱਕ 'ਤੇ ਸ਼ਿਕਾਇਤ ਭੇਜੀ ਜਾਵੇ, ਜਿਸ ’ਤੇ ਉਹ ਤੁਰੰਤ ਕਾਰਵਾਈ ਕਰਨਗੇ। ਨੁਕਸਾਨੀ ਗਈ ਫ਼ਸਲ ਦਾ ਜਾਇਜ਼ਾ ਲੈਣ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਔਖੇ ਸਮੇਂ ਵਿਚ ਪੰਜਾਬ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੁਕਸਾਨੀਆਂ ਗਈਆਂ ਫ਼ਸਲਾਂ ਦੀ 10 ਦਿਨਾਂ ਦੇ ਅੰਦਰ-ਅੰਦਰ ਗਿਰਦਾਵਰੀ ਪੂਰੀ ਕਰਨ ਦੇ ਹੁਕਮ ਦਿੱਤੇ ਹਨ। ਅੱਜ ਵੀ ਸਵੇਰੇ ਇਸ ਮਾਮਲੇ ’ਤੇ ਮੀਟਿੰਗ ਕਰਕੇ ਪੰਜਾਬ ਦੇ ਸਾਰੇ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐੱਮ. ਪੀ. ਦੀ ਪਟਿਆਲਾ ਸਥਿਤ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਇਸ ਦੌਰਾਨ ਕਿਸਾਨਾਂ ਨੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਹਾ ਕਿ ਉਹ ਸਿਰਫ ਕਿਸਾਨੀ ’ਤੇ ਹੀ ਨਿਰਭਰ ਹਨ, ਮੀਂਹ ਅਤੇ ਗੜ੍ਹੇਮਾਰੀ ਕਾਰਣ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ’ਤੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਇਹ ਪਹਿਲੀ ਵਾਰੀ ਹੈ ਕਿ ਮੁਆਵਜ਼ੇ ਦਾ ਐਲਾਨ ਹੋਣ ਦੇ ਦਸ ਦਿਨਾਂ ਦੇ ਅੰਦਰ ਕਿਸਾਨਾਂ ਨੂੰ ਗਿਰਦਾਵਰੀ ਮਿਲੀ ਹੋਵੇ। ਉਨ੍ਹਾਂ ਕਿਹਾ ਕਿ ਪਿੰਡ ਦੀ ਸਾਂਝੀ ਜਗ੍ਹਾ ’ਤੇ ਬੈਠ ਕੇ ਬਕਾਇਦਾ ਸਪੀਕਰ ਲਗਾ ਕੇ ਗਿਰਦਾਵਰੀ ਕੀਤੀ ਜਾਵੇਗੀ। ਇਹ ਗਿਰਦਾਵਰੀ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਇਸ ਦਾ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਦੀਆਂ ਸਬਜ਼ੀਆਂ ਦੀ ਫ਼ਸਲ ਵੀ ਨੁਕਸਾਨੀ ਗਈ ਹੈ ਤਾਂ ਉਨ੍ਹਾਂ ਦੀ ਵੀ ਵਿਸ਼ੇਸ਼ ਗਿਰਦਾਵਰੀ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ।  

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News