ਪਰਾਲੀ ਸਾੜਨ ਤੋਂ ਰੋਕਣ ਆਏ ਅਧਿਕਾਰੀਆਂ ਨੂੰ ਕਿਸਾਨਾਂ ਨੇ ਬਣਾਇਆ ਬੰਦੀ

Sunday, Oct 29, 2017 - 07:02 PM (IST)

ਸੰਗਰੂਰ (ਰਾਜੇਸ਼ ਕੋਹਲੀ) : ਸਰਕਾਰ ਦੀ ਮਨਾਹੀ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਨੂੰ ਲੈ ਕੇ ਪ੍ਰਸ਼ਾਸਨ ਅਤੇ ਕਿਸਾਨ ਆਹਮੋ-ਸਾਹਮਣੇ ਹਨ। ਇਹ ਮਾਮਲਾ ਉਸ ਸਮੇਂ ਹੋਰ ਵੱਧ ਗਿਆ ਜਦੋਂ ਸੰਗਰੂਰ 'ਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਗਏ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਿੰਡ ਦੇ ਲੋਕਾਂ ਨੇ ਬੰਦੀ ਬਣਾ ਲਿਆ।
ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਤੋਂ ਇਲਾਵਾ ਉਨ੍ਹਾਂ ਕੋਲ ਕੋਈ ਹੋਰ ਹੱਲ ਨਹੀਂ ਹੈ ਅਤੇ ਇਸ ਮਾਮਲੇ 'ਤੇ ਸੀਨੀਅਰ ਅਧਿਕਾਰੀ ਆ ਕੇ ਉਨ੍ਹਾਂ ਨਾਲ ਗੱਲ ਕਰਨ ਫਿਰ ਹੀ ਇਨ੍ਹਾਂ ਅਧਿਕਾਰੀਆਂ ਨੂੰ ਛੱਡਿਆ ਜਾਵੇਗਾ। ਮੌਕੇ 'ਤੇ ਪਹੁੰਚੇ ਡਿਊਟੀ ਮੈਜਿਸਟ੍ਰੇਟ ਨੇ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਨੋਟਿਸ 'ਚ ਲਿਆ ਦਿੱਤਾ ਹੈ।
ਪਰਾਲੀ ਸਾੜਨ ਦੇ ਮੁੱਦੇ 'ਤੇ ਨਾ ਕਿਸਾਨ ਪਿੱਛੇ ਹਟਣ ਦਾ ਨਾਂ ਲੈ ਰਹੇ ਹਨ ਅਤੇ ਨਾ ਹੀ ਪ੍ਰਸ਼ਾਸਨ ਇਸ ਦਾ ਕੋਈ ਦੂਜਾ ਹੱਲ ਕੱਢ ਰਿਹਾ ਹੈ, ਅਜਿਹੇ 'ਚ ਇਹ ਮੁੱਦਾ ਹੋਰ ਉਲਝਦਾ ਜਾ ਰਿਹਾ ਹੈ ਜਿਸ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ।


Related News