ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲੀ, ਮੌਤ
Saturday, Nov 02, 2019 - 04:51 PM (IST)
ਦਸੂਹਾ (ਝਾਵਰ) : ਬਲਾਕ ਦਸੂਹੇ ਦੇ ਪਿੰਡ ਪੰਧੇਰ ਵਿਖੇ ਇਕ ਕਿਸਾਨ ਗੁਰਦੇਵ ਸਿੰਘ ਪੁੱਤਰ ਕੇਵਲ ਸਿੰਘ ਜੋ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਨੇ ਘਰ ਵਿਚ ਪਈ ਜ਼ਹਿਰੀਲੀ ਦਵਾਈ ਪੀ ਲਈ। ਜਿਸ ਕਾਰਣ ਉਸ ਨੂੰ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ।
ਏ.ਐੱਸ.ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਉਸਦੀ ਪਤਨੀ ਕੁਲਜੀਤ ਕੌਰ ਨੇ ਦਿੱਤੇ ਬਿਆਨ ਵਿਚ ਕਿਹਾ ਹੈ ਕਿ ਉਸਦੇ ਪਤੀ ਨੇ ਬੈਂਕ ਤੋਂ ਕਰਜ਼ਾ ਲਿਆ ਸੀ, ਜਿਸ ਨੂੰ ਉਹ ਵਾਪਸ ਨਹੀਂ ਕਰ ਸਕਿਆ। ਇਸੇ ਦੇ ਚੱਲਦੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਧਾਰਾ 174 ਦੀ ਕਾਰਵਾਈ ਕੀਤੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।