ਕਿਸਾਨਾਂ ਦੇ ਪ੍ਰਦਰਸ਼ਨ ''ਤੇ ਭਾਜਪਾ ਦਾ ਬਿਆਨ, ਕਿਹਾ ਕਾਂਗਰਸ ਕਰ ਰਹੀ ਗੁਮਰਾਹ

Tuesday, Jul 21, 2020 - 03:02 PM (IST)

ਅੰਮ੍ਰਿਤਸਰ : ਪੰਜਾਬ ਭਰ ਵਿਚ ਅੱਜ ਕਿਸਾਨਾਂ ਵਲੋਂ ਸੰਸਦ ਮੈਂਬਰਾਂ ਅਤੇ ਕੇਂਦਰੀ ਮੰਤਰੀਆਂ ਖ਼ਿਲਾਫ਼ ਲਗਾਏ ਜਾ ਰਹੇ ਧਰਨੇ 'ਤੇ ਭਾਜਪਾ ਦਾ ਪਹਿਲਾ ਬਿਆਨ ਆਇਆ ਹੈ। ਇਸ ਮਾਮਲੇ 'ਤੇ ਭਾਜਪਾ ਦੇ ਸੀਨੀਅਰ ਆਗੂ ਦਾ ਕਹਿਣਾ ਹੈ ਕਿ ਅੱਜ ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਕਾਂਗਰਸ ਦਾ ਸਾਥ ਦੇ ਰਹੀ ਹੈ। ਭਾਜਪਾ ਆਗੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਉਹ ਲੋਕਾਂ ਦਾ ਕਰਜ਼ਾ ਮੁਆਫ ਕਰੇਗੀ ਕਿਸਾਨੀ ਕਰ ਖ਼ਤਮ ਕਰੇਗੀ ਪਰ ਤਿੰਨ ਸਾਲ ਬੀਤਣ ਦੇ ਬਾਵਜੂਦ ਵੀ ਕਾਂਗਰਸ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਹਨ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਏ 12ਵੀਂ ਦੇ ਨਤੀਜਿਆਂ 'ਤੇ ਸਿੱਖਿਆ ਮੰਤਰੀ ਦਾ ਪਹਿਲਾ ਬਿਆਨ

ਚੁੱਘ ਨੇ ਕਿਹਾ ਕਿ ਕਾਂਗਰਸ ਹੁਣ ਕਿਸਾਨਾਂ ਨੂੰ ਗ਼ਲਤ ਪਾਠ ਪੜ੍ਹਾ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਭਰ ਨੂੰ ਨਵੀਂ ਮਾਰਕੀਟ ਬਣਾਇਆ ਗਿਆ ਹੈ ਪਰ ਕਾਂਗਰਸ ਗ਼ਲਤ ਪ੍ਰਚਾਰ ਕਰਕੇ ਜਨਤਾ ਨੂੰ ਅਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ।


Gurminder Singh

Content Editor

Related News