ਮੋਗਾ : ਮੰਗਾਂ ਨੂੰ ਲੈ ਕੇ ਕਿਸਾਨਾਂ ਜਾਮ ਕੀਤਾ ਕੌਮੀ ਮਾਰਗ
Wednesday, Feb 07, 2018 - 02:28 PM (IST)

ਨਿਹਾਲ ਸਿੰਘ ਵਾਲਾ (ਬਾਵਾ ਜਗਸੀਰ) : ਕਿਸਾਨੀ ਮੰਗਾਂ ਨੂੰ ਲੈ ਕੇ ਸੱਤ ਕਿਸਾਨ ਜਥੇਬੰਦੀਆਂ ਵਲੋਂ ਬੁੱਧਵਾਰ ਨੂੰ ਮੋਗਾ-ਬਰਨਾਲਾ ਰਾਸ਼ਟਰੀ ਮਾਰਗ ਨੰਬਰ 71 ਤੇ ਪਿੰਡ ਮਾਛੀਕੇ ਵਿਖੇ ਦੋ ਘੰਟੇ ਜਾਮ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਤਰਲੋਕ ਸਿੰਘ ਹਿੰਮਤਪੁਰਾ, ਸੌਦਾਗਰ ਸਿੰਘ, ਬੂਟਾ ਸਿੰਘ ਭਾਗੀਕੇ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨਗੇ।