ਪੈਸਿਆਂ ਦੇ ਲੈਣ-ਦੇਣ ਦੇ ਤਕਰਾਰ ਕਾਰਨ ਕਿਸਾਨ ਦੀ ਮੌਤ, ਆੜ੍ਹਤੀਏ ਵਿਰੁੱਧ ਪਰਚਾ ਦਰਜ

Saturday, Dec 03, 2022 - 12:49 AM (IST)

ਪੈਸਿਆਂ ਦੇ ਲੈਣ-ਦੇਣ ਦੇ ਤਕਰਾਰ ਕਾਰਨ ਕਿਸਾਨ ਦੀ ਮੌਤ, ਆੜ੍ਹਤੀਏ ਵਿਰੁੱਧ ਪਰਚਾ ਦਰਜ

ਧਨੌਲਾ (ਰਾਈਆ)-ਜ਼ਿਲ੍ਹੇ ਦੇ ਕਸਬਾ ਬਡਬਰ ਵਿਖੇ ਇਕ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਕੋਈ ਜ਼ਹਿਰੀਲੀ ਵਸਤੂ ਖਾਣ ਕਰ ਕੇ ਬਾਅਦ ’ਚ ਮੌਤ ਹੋ ਗਈ। ਪੁਲਸ ਮੁਖੀ ਥਾਣਾ ਧਨੌਲਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਕਿਰਸਾਨੀ ਨਾਲ ਸਬੰਧਤ ਬਲਵਿੰਦਰ ਸਿੰਘ (55) ਪੁੱਤਰ ਤੇਜਾ ਸਿੰਘ ਦਾ ਆੜ੍ਹਤੀਏ ਸੋਮਨਾਥ ਨਾਲ ਪੈਸਿਆਂ ਦੇ ਲੈਣ-ਦੇਣ ਕਾਰਨ ਕੋਈ ਤਕਰਾਰ ਹੋ ਗਿਆ। ਬਲਵਿੰਦਰ ਸਿੰਘ ਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ, ਜਿਸ ਦੀ ਹਸਪਤਾਲ ਵਿਖੇ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੇ ਨਵੇਂ ਹੁਕਮ

ਉਨ੍ਹਾਂ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਵੱਲੋਂ ਦਿੱਤੇ ਉਕਤ ਬਿਆਨਾਂ ਦੇ ਆਧਾਰ ’ਤੇ ਆੜ੍ਹਤੀਏ ਸੋਮਨਾਥ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਉੱਧਰ, ਇਸ ਮਾਮਲੇ ਸਬੰਧੀ ਸੋਮਨਾਥ ਦੇ ਪਰਿਵਾਰ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਿਕਾਰਦਿਆਂ ਕਿਹਾ ਕਿ ਉਸ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ। ਇਸ ਗੱਲ ਦੀ ਨਿਰਪੱਖ ਜਾਂਚ-ਪੜਤਾਲ ਹੋਣੀ ਚਾਹੀਦੀ ਹੈ ਤਾਂ ਜੋ ਕਿਸਾਨ ਤੇ ਆੜ੍ਹਤੀਏ ਦੇ ਨਹੁੰ-ਮਾਸ ਦਾ ਰਿਸ਼ਤਾ ਬਣਿਆ ਰਹੇ।

ਇਹ ਖ਼ਬਰ ਵੀ ਪੜ੍ਹੋ : ਬਹਿਬਲ ਕਲਾਂ ਇਨਸਾਫ਼ ਮੋਰਚੇ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਮੰਗਿਆ ਸਪੀਕਰ ਕੁਲਤਾਰ ਸੰਧਵਾਂ ਦਾ ਅਸਤੀਫ਼ਾ


author

Manoj

Content Editor

Related News