ਏ. ਟੀ. ਐੱਮ. ''ਚੋਂ ਪੈਸੇ ਕਢਵਾਉਣ ਗਏ ਕਿਸਾਨ ਦਾ ਮੋਟਰਸਾਈਕਲ ਹੋਇਆ ਚੋਰੀ

Tuesday, Oct 24, 2017 - 05:32 PM (IST)

ਏ. ਟੀ. ਐੱਮ. ''ਚੋਂ ਪੈਸੇ ਕਢਵਾਉਣ ਗਏ ਕਿਸਾਨ ਦਾ ਮੋਟਰਸਾਈਕਲ ਹੋਇਆ ਚੋਰੀ

ਬਰੇਟਾ (ਬਾਂਸਲ)— ਚੋਰਾਂ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਆਏ ਦਿਨ ਅਜਿਹੀਆਂ ਵਾਰਦਾਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਮਾਨਸਾ ਦੇ ਬਰੇਟਾ 'ਚੋਂ ਸਾਹਮਣੇ ਆਇਆ ਹੈ, ਜਿੱਥੇ ਇਕ ਬੈਂਕ ਦੇ ਏ. ਟੀ. ਐੱਮ. ਵਿੱਚੋਂ ਪੈਸੇ ਕਢਵਾਉਣ ਗਏ ਕਿਸਾਨ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। 
ਇੱਕਤਰ ਕੀਤੀ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੀਆਂ ਬਹਾਦਰਪੁਰ ਕੈਚੀਆਂ ਨੇੜੇ ਬਣੇ ਬੈਂਕ ਦੇ ਏ. ਟੀ. ਐੱਮ ਵਿੱਚੋਂ ਕੇਵਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਡਸਕਾ ਆਪਣਾ ਮੋਟਰਸਾਈਕਲ ਖੜ੍ਹਾ ਕੇ ਜਿਵੇਂ ਹੀ ਏ. ਟੀ. ਐੱਮ ਵਿੱਚ ਦਾਖਲ ਹੋਇਆ ਤਾਂ ਇਸੇ ਦੌਰਾਨ ਉਸ ਦਾ ਬਾਹਰ ਤੋਂ ਮੋਟਰਸਾਈਕਲ ਚੋਰੀ ਹੋ ਗਿਆ। ਪੈਸੇ ਕੱਢਵਾਉਣ ਤੋਂ ਬਾਅਦ ਘਰ ਜਾਣ ਵੇਲੇ ਜਦ ਉਸ ਨੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਉਥੋਂ ਗਾਇਬ ਸੀ। ਇਸ ਤੋਂ ਬਾਅਦ ਕਾਫੀ ਹਲਚਲ ਮਚ ਗਈ ਅਤੇ ਇਸ ਬਾਰੇ ਪੁਲਸ ਨੂੰ ਜਾਣਕਾਰੀ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News