ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ, 3 ਦਿਨ ਰੋਕੀਆਂ ਜਾਣਗੀਆਂ ''ਰੇਲਾਂ''

09/23/2020 10:35:33 AM

ਪਟਿਆਲਾ (ਜੋਸਨ) : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਜੁੜੇ ਹਜ਼ਾਰਾਂ ਕਿਸਾਨਾਂ ਨੇ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ 'ਚ ਐਲਾਨ ਕੀਤਾ ਹੈ ਕਿ 23 ਸਤੰਬਰ ਨੂੰ ਪੰਜਾਬ ਦੇ ਸਮੁੱਚੇ ਪਿੰਡਾਂ ਤੇ ਸ਼ਹਿਰਾਂ 'ਚ ਰੋਸ ਮਾਰਚ ਹੋਣਗੇ ਅਤੇ 24, 25, 26 ਨੂੰ ਸਮੁੱਚੇ ਪੰਜਾਬ 'ਚ ਰੇਲਾਂ ਰੋਕੀਆਂ ਜਾਣਗੀਆਂ।

ਇਹ ਵੀ ਪੜ੍ਹੋ : ਬਾਦਲ ਪਿੰਡ ਤੋਂ ਆ ਰਹੇ 'ਪ੍ਰਦਰਸ਼ਨਕਾਰੀ ਕਿਸਾਨਾਂ' ਨਾਲ ਵਾਪਰਿਆ ਵੱਡਾ ਹਾਦਸਾ

ਇਸ ਦੇ ਨਾਲ ਹੀ 25 ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨ ਆਰਡੀਨੈਂਸਾਂ ਨੂੰ ਕਿਸੇ ਵੀ ਹਾਲਤ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੰਘਰਸ਼ ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ 24 ਤੋਂ ਹੀ ਸ਼ੁਰੂ ਹੈ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਪੰਜਾਬ ਸਣੇ 7 ਸੂਬਿਆਂ ਨਾਲ ਅੱਜ ਮੀਟਿੰਗ ਕਰਨਗੇ 'ਮੋਦੀ'

24 ਤੋਂ 26 ਤੱਕ ਰੇਲਾਂ ਰੋਕਣ ਦਾ ਪ੍ਰੋਗਰਾਮ ਹੈ ਅਤੇ 25 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹੁਣ ਕਿਸਾਨਾਂ ਦਾ ਸੰਘਰਸ਼ ਵੱਡੇ ਪੱਧਰ ਤੇ ਚੱਲੇਗਾ ਅਤੇ ਆਉਣ ਵਾਲੇ ਸਮੇਂ 'ਚ ਸੰਘਰਸ਼ ਹੋਰ ਤੇਜ਼ ਹੋਵੇਗਾ।
ਇਹ ਵੀ ਪੜ੍ਹੋ : 16 ਦੇਸ਼ਾਂ 'ਚ ਬਿਨਾਂ 'ਵੀਜ਼ੇ' ਦੇ ਪ੍ਰਵੇਸ਼ ਕਰ ਸਕਦੇ ਹਨ ਭਾਰਤੀ ਪਾਸਪੋਰਟ ਧਾਰਕ : ਸਰਕਾਰ

Babita

This news is Content Editor Babita