ਖੇਤ ''ਚ ਸਪਰੇਅ ਕਰਦਿਆਂ ਕਿਸਾਨ ਹੋਇਆ ਬੇਹੋਸ਼, 4 ਦਿਨਾਂ ਬਾਅਦ ਮੌਤ

Friday, Aug 02, 2024 - 04:19 PM (IST)

ਅਬੋਹਰ (ਸੁਨੀਲ) : ਬੀਤੇ ਦਿਨੀਂ ਉਪਮੰਡਲ ਦੇ ਪਿੰਡ ਬਜੀਤਪੁਰ ਨੇੜੇ ਢਾਣੀ ਦੇ ਰਹਿਣ ਵਾਲੇ ਇਕ ਕਿਸਾਨ ਨੂੰ ਖੇਤ ਵਿਚ ਸਪਰੇਅ ਕਰਦੇ ਸਮੇਂ ਸਪਰੇਅ ਚੜ੍ਹ ਗਈ। ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਰੈਫਰ ਕਰ ਦਿੱਤਾ। ਚਾਰ ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਬਠਿੰਡਾ ਦੇ ਇਕ ਹਸਪਤਾਲ ਵਿਚ ਕਿਸਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਲਕਰਨ ਸਿੰਘ ਪੁੱਤਰ ਸੋਹਣ ਸਿੰਘ ਉਮਰ ਕਰੀਬ 32 ਸਾਲਾ ਦੇ ਰਿਸ਼ਤੇਦਾਰ ਕੰਵਲਜੀਤ ਨੇ ਦੱਸਿਆ ਕਿ ਉਹ ਦੋ ਬੱਚਿਆਂ ਦਾ ਪਿਤਾ ਸੀ ਅਤੇ ਖੇਤੀ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ। ਚਾਰ ਦਿਨ ਪਹਿਲਾਂ ਉਹ ਖੇਤ ਵਿਚ ਸਪਰੇਅ ਕਰ ਰਿਹਾ ਸੀ ਤਾਂ ਅਚਾਨਕ ਸਪਰੇਅ ਕਾਰਨ ਉਹ ਬੇਹੋਸ਼ ਹੋ ਗਿਆ।

ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਲੈ ਗਏ ਪਰ ਉੱਥੇ ਵੀ ਉਸ ਦੀ ਹਾਲਤ ’ਚ ਸੁਧਾਰ ਨਾ ਹੋਣ ’ਤੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਬਠਿੰਡਾ ਲੈ ਗਏ। ਜਿੱਥੇ ਅੱਜ ਸਵੇਰੇ ਕਰੀਬ 10 ਵਜੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੁਲਸ ਨੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਪੁਲਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰ ਰਹੀ ਹੈ।


Gurminder Singh

Content Editor

Related News