ਮੋਗਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

Wednesday, Sep 13, 2017 - 01:11 PM (IST)

ਮੋਗਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

ਮੋਗਾ (ਪਵਨ ਗਰੋਵਰ, ਗੋਪੀ ਰਾਊਕੇ) : ਪੰਜਾਬ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆ ਖੁਦਕੁਸ਼ੀਆਂ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਕੋਟ ਸਦਰ ਖਾਂ ਦਾ ਸਾਹਮਣੇ ਆਇਆ ਹੈ। ਜਿੱਥੇ ਪਿੱਪਲ ਸਿੰਘ ਨਾਮਕ 46 ਸਾਲਾ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਆਤਮਹੱਤਿਆ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਪਿੱਪਲ ਸਿੰਘ ਕੋਲ ਦੋ ਕਿਲੇ ਜ਼ਮੀਨ ਸੀ। ਕਿਸਾਨ ਦੇ ਸਿਰ 'ਤੇ ਛੇ ਲੱਖ ਰੁਪਿਆ ਕਰਜ਼ਾ ਸੀ ਜਿਸ ਕਾਰਨ ਕਿਸਾਨ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦੇ ਪਿੱਪਲ ਸਿੰਘ ਨੇ ਬੁੱਧਵਾਰ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਲਿਆ। ਕਿਸਾਨ ਵਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਇਲਾਕੇ ਵਿਚ ਸੋਗ ਦਾ ਮਾਹੌਲ ਹੈ।


Related News