ਬਠਿੰਡਾ ''ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
Wednesday, Feb 28, 2018 - 07:12 PM (IST)

ਬਠਿੰਡਾ (ਬਲਵਿੰਦਰ) : ਬਠਿੰਡਾ ਦੇ ਪਿੰਡ ਫੂਸ ਮੰਡੀ ਵਿਚ ਕਰਜ਼ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ (50) ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਫੂਸ ਮੰਡੀ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਮਲਕੀਤ ਸਿੰਘ ਸਿਰ ਲੱਖਾਂ ਰੁਪਏ ਦਾ ਕਰਜ਼ਾ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ, ਇਸ ਦੇ ਚੱਲਦੇ ਉਸ ਨੇ ਬੁੱਧਵਾਰ ਨੂੰ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਘਟਨਾ ਤੋਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।