ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਕੀਤੀ ਖੁਦਕੁਸ਼ੀ
Monday, Dec 10, 2018 - 05:44 PM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਾਮਗੜ੍ਹ ਚੁੰਘਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਗਈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਇਕਬਾਲ ਸਿੰਘ (60) ਪੁੱਤਰ ਬਲਬੀਰ ਸਿੰਘ 'ਤੇ 11 ਲੱਖ ਰੁਪਏ ਦਾ ਕਰਜ਼ਾ ਸੀ। ਮ੍ਰਿਤਕ ਕਿਸਾਨ ਦੇ ਪੁੱਤਰ ਗੁਰਸਾਰਜ ਸਿੰਘ ਨੇ ਦੱਸਿਆ ਕਿ ਕਰਜ਼ੇ ਕਾਰਨ ਬੈਂਕ ਮੁਲਾਜ਼ਮਾਂ ਵਲੋਂ ਉਨ੍ਹਾਂ ਦੇ ਪਿਤਾ 'ਤੇ ਕਾਰਵਾਈ ਕਰਨ ਕਰਨ ਅਤੇ ਜੇਲ ਭੇਜਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਗੁਰਸਾਰਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਬੈਂਕ ਨੂੰ ਕਿਸ਼ਤਾਂ ਵਿਚ ਕਰਜ਼ਾ ਮੋੜਨ ਦੀ ਬੇਨਤੀ ਕੀਤੀ ਸੀ ਪਰ ਬਾਵਜੂਦ ਇਸ ਦੇ ਬੈਂਕ ਵਲੋਂ ਉਨ੍ਹਾਂ 'ਤੇ ਨਰਮੀ ਨਹੀਂ ਵਰਤੀ ਗਈ। ਜਿਸ ਕਾਰਨ ਉਸ ਦੇ ਪਿਤਾ ਨੇ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਪੇ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ 174 ਦੀ ਕਾਰਵਾਈ ਅਮਲ 'ਚ ਲਿਆਂਦੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਉਧਰ ਬੈਂਕ ਅਧਿਕਾਰੀ ਹਿੰਮਤ ਜਿੰਦਲ ਨੇ ਮ੍ਰਿਤਕ ਦੇ ਪਰਿਵਾਰ ਵਲੋਂ ਲਗਾਏ ਦੋਸ਼ਾਂ ਨੂੰ ਨਕਾਰ ਦਿੱਤਾ।