ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Tuesday, Mar 08, 2022 - 02:28 PM (IST)

ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਲਹਿਰਾਗਾਗਾ (ਗਰਗ) : ਨਜ਼ਦੀਕੀ ਪਿੰਡ ਕੋਟੜਾ ਲੇਹਲ ਦੇ ਇਕ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਪੁੱਤਰ ਗੁਰਤੇਜ ਸਿੰਘ (ਭੋਲਾ) ਪਿੰਡ ਕੋਟੜਾ ਲੇਹਲ ਵਿਖੇ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ ਅਤੇ ਥੋੜ੍ਹੀ ਜ਼ਮੀਨ ਦਾ ਮਾਲਕ ਸੀ। ਕਰਜ਼ਈ ਹੋਣ ਕਰਕੇ ਉਹ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੇ ਚੱਲਦੇ ਕਰਜ਼ੇ ਤੋਂ ਦੁਖੀ ਹੋ ਕੇ ਬੀਤੀ ਰਾਤ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ।

ਇਸ ਦੌਰਾਨ ਉਸ ਨੂੰ ਤੁਰੰਤ ਟੋਹਾਣਾ ਦੇ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪਿੰਡ ਨਾਲ ਸਬੰਧਤ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਕੋਟੜਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਕੇ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।


author

Gurminder Singh

Content Editor

Related News