ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਆਤਮ-ਹੱਤਿਆ

Saturday, Feb 29, 2020 - 10:02 AM (IST)

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਆਤਮ-ਹੱਤਿਆ

ਮਾਨਸਾ (ਅਮਰਜੀਤ): ਮਾਨਸਾ 'ਚ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵਲੋਂ ਜ਼ਹਿਰੀਲੀ ਚੀਜ਼ ਪੀ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਭੋਪਾਲ ਦੇ 42 ਸਾਲਾ ਇੰਦਰਜੀਤ ਸਿੰਘ 'ਤੇ ਕਰੀਬ 5 ਲੱਖ ਰੁਪਏ ਦਾ ਕਰਜ਼ ਹੈ, ਜਦਕਿ ਉਸ ਦੇ ਕੋਲ 3 ਕਨਾਲ ਜ਼ਮੀਨ ਹੈ, ਜਿਸ 'ਚ 2 ਕਾਨਲ ਜ਼ਮੀਨ ਕਰਜ਼ ਉਤਾਰਨ ਦੇ ਲਈ ਵੇਚ ਚੁੱਕਾ ਹੈ। ਹੁਣ ਕਰਜ਼ਾ ਨਾ ਚੁਕਾਉਣ ਦੇ ਕਾਰਨ ਅਕਸਰ ਪਰੇਸ਼ਾਨ ਰਹਿੰਦਾ ਸੀ, ਜਿਸ ਦੇ ਚੱਲਦੇ ਉਸ ਨੇ ਅੱਜ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਧਾਰਾ 174 ਦੇ ਤਹਿਤ ਕਾਰਵਾਈ ਕਰਕੇ ਲਾਸ਼ ਨੂੰ  ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਹੈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਇਕ ਪੁੱਤਰ, ਧੀ ਅਤੇ ਪਤਨੀ ਸਮੇਤ ਬਜ਼ੁਰਗ ਮਾਤਾ-ਪਿਤਾ ਨੂੰ ਕਰਜ਼ਦਾਰ ਛੱਡ ਗਿਆ ਹੈ।


author

Shyna

Content Editor

Related News