ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Monday, Jun 08, 2020 - 04:34 PM (IST)

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਬੁਢਲਾਡਾ (ਬਾਂਸਲ) : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਪਣੇ ਖੇਤ ਵਿਚ ਜਾ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਅੱਕਾਵਾਲੀ ਦੇ ਲੀਲਾ ਸਿੰਘ (56) ਪੁੱਤਰ ਕਰਤਾਰ ਸਿੰਘ ਜਿਸ 'ਤੇ ਬੈਂਕ ਦਾ ਕਰਜ਼ਾ ਹੋਣ ਕਾਰਨ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਜੋ ਅੱਜ ਆਪਣੇ ਪਰਿਵਾਰ ਨੂੰ ਦੱਸੇ ਬਿਨਾਂ ਆਪਣੇ ਖੇਤਾਂ ਵਿਚ ਚਲਾ ਗਿਆ ਅਤੇ ਉੱਥੇ ਜਾ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। 

ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਏ. ਐੱਸ. ਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਬਿਆਨ 'ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।


author

Gurminder Singh

Content Editor

Related News