ਦੁਖ਼ਦਾਇਕ ਖ਼ਬਰ: ਪਿੰਡ ਭੰਗਚੜ੍ਹੀ ਦੇ ਕਿਸਾਨ ਸੁਖਦੇਵ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Sunday, May 02, 2021 - 03:31 PM (IST)

ਦੁਖ਼ਦਾਇਕ ਖ਼ਬਰ: ਪਿੰਡ ਭੰਗਚੜ੍ਹੀ ਦੇ ਕਿਸਾਨ ਸੁਖਦੇਵ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ  (ਸੁਖਪਾਲ ਢਿੱਲੋਂ/ ਪਵਨ ਤਨੇਜਾ): ਇਸ ਖ਼ੇਤਰ ਦੇ ਪਿੰਡ ਭੰਗਚੜ੍ਹੀ ਦੇ ਕਿਸਾਨ ਸੁਖਦੇਵ ਸਿੰਘ ਉਮਰ 68 ਸਾਲ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ । ਉਹ ਪਿਛਲੇਂ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਆਪਣੇ ਘਰ ਵਿੱਚ ਹੀ ਸਨ ।

ਇਹ ਵੀ ਪੜ੍ਹੋ: ਪੰਜਾਬ ਦੀ ਸਿੱਖ ਸਿਆਸਤ ’ਚ ਜਮ੍ਹਾ-ਘਟਾਓ ਨਿਰੰਤਰ ਜਾਰੀ, ਭਲਕੇ ਹੋਵੇਗਾ ਨਵੇਂ ਅਕਾਲੀ ਦਲ ਦਾ ਐਲਾਨ

ਵਰਨਣਯੋਗ ਹੈ ਕਿ ਸੁਖਦੇਵ ਸਿੰਘ ਨੇ ਕਿਸਾਨੀ ਸੰਘਰਸ਼ ਵਿੱਚ ਆਪਣਾ ਪੂਰਾ ਯੋਗਦਾਨ ਪਾਇਆ ਹੈ ਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਟਿਕਰੀ ਬਾਰਡਰ ਤੇ ਦਿੱਤੇ ਜਾ ਰਹੇ ਧਰਨਿਆਂ ਵਿੱਚ ਵੀ ਲਗਾਤਾਰ ਸ਼ਮੂਲੀਅਤ ਕੀਤੀ ਹੈ । ਮਿ੍ਤਕ ਸੁਖਦੇਵ ਸਿੰਘ ਦਾ ਅੱਜ ਉਹਨਾਂ ਦੇ ਪਿੰਡ ਭੰਗਚੜ੍ਹੀ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੁਖਦੇਵ ਸਿੰਘ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਹੈ ।

ਇਹ ਵੀ ਪੜ੍ਹੋ: ਘਰ ਦੇ ਵਿਹੜੇ ’ਚ ਸੁੱਤੇ ਬਜ਼ੁਰਗ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਤਨੀ ਦੀ ਮੌਤ


author

Shyna

Content Editor

Related News