ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਸੁਖਪਾਲ ਖਹਿਰਾ ਤੇ ਸਾਥੀ ਵਿਧਾਇਕਾਂ ਦੀ ਲੋਕਾਂ ਨੂੰ ਅਪੀਲ

Wednesday, Nov 25, 2020 - 10:46 AM (IST)

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਸੁਖਪਾਲ ਖਹਿਰਾ ਤੇ ਸਾਥੀ ਵਿਧਾਇਕਾਂ ਦੀ ਲੋਕਾਂ ਨੂੰ ਅਪੀਲ

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ, ਜਗਤਾਰ ਸਿੰਘ ਹਿੱਸੋਵਾਲ, ਪਿਰਮਲ ਸਿੰਘ ਖਾਲਸਾ, ਜਗਦੇਵ ਸਿੰਘ ਕਮਾਲੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਜੱਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦੇਣ। ਖਹਿਰਾ ਅਤੇ ਹੋਰ ਵਿਧਾਇਕਾਂ ਨੇ ਕਿਹਾ ਕਿ ਇਹ ਸਾਰਿਆਂ ਨੂੰ ਪਤਾ ਹੈ ਕਿ ਦੇਸ਼ ਵਿਚ 65 ਫ਼ੀਸਦੀ ਤੋਂ ਜ਼ਿਆਦਾ ਆਬਾਦੀ ਪੇਂਡੂ ਇਲਾਕਿਆਂ ਵਿਚ ਰਹਿੰਦੀ ਹੈ ਅਤੇ ਉਨ੍ਹਾਂ ਦਾ ਮੂਲ ਰੋਜ਼ਗਾਰ ਵੀ ਖੇਤੀਬਾੜੀ ਹੀ ਹੈ।

ਇਹ ਵੀ ਪੜ੍ਹੋ :  ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ ਨੇਤਾ ਰਾਜੇਵਾਲ ਦਾ ਵੱਡਾ ਬਿਆਨ

ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨ ਇਸ ਵੱਡੀ ਆਬਾਦੀ ਨੂੰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕਰਨ ਵਾਲੇ ਹਨ ਅਤੇ ਇਸ ਲਈ ਕਿਸਾਨ ਜੱਥੇਬੰਦੀਆਂ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਨੇ ਭਾਜਪਾ ਨੇਤਾਵਾਂ ਨੂੰ ਵੀ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ :  ਸਿੱਧੂ ਦੀ ਨਰਾਜ਼ਗੀ ਦੂਰ ਕਰਨ ਲਈ ਕੈਪਟਨ ਨੇ ਭੇਜਿਆ 'ਲੰਚ' ਦਾ ਸੱਦਾ


author

Gurminder Singh

Content Editor

Related News