ਮੋਗਾ ''ਚ ਕਿਸਾਨਾਂ ਵਲੋਂ ਵਿਜੇ ਸਾਂਪਲਾ ਦਾ ਜ਼ੋਰਦਾਰ ਵਿਰੋਧ, ਪੁਲਸ ਨਾਲ ਹੋਈ ਝੜਪ
Monday, Feb 08, 2021 - 06:18 PM (IST)
ਮੋਗਾ (ਗੋਪੀ ਰਾਊਕੇ ) : ਨਗਰ-ਨਿਗਮ ਚੋਣਾਂ ਲਈ ਵੱਖ-ਵੱਖ ਵਾਰਡਾਂ ਵਿਚ ਚੋਣ ਲੜ ਰਹੇ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਪੁੱਜੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਕਿਸਾਨ ਜਥੇਬੰਦੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਾਂਪਲਾ ਨੇ ਕਿਹਾ ਕਿ ਸਾਡੀ ਜਿੱਤ ਨੂੰ ਦੇਖਦਿਆਂ ਹੁਣ ਜਿੱਥੇ ਵਿਰੋਧੀ ਧਿਰਾਂ ਵੱਲੋਂ ਸਾਡੇ ਉਮੀਦਵਾਰਾਂ ਦੇ ਜਿੱਥੇ ਪੋਸਟਰ ਪੜ੍ਹਾਏ ਜਾ ਰਹੇ ਹਨ ਅਤੇ ਕਈ ਪੋਸਟਰਾਂ ਤੇ ਕਾਲਖ਼ਾ ਵੀ ਮਿਲੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਡਰਨ ਵਾਲੇ ਨਹੀਂ ਸਗੋਂ ਡਟ ਕੇ ਵਿਰੋਧ ਕਰ ਕੇ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ 'ਤੇ ਕਾਬਜ਼ ਹੋਵਾਂਗੇ। ਇਸ ਮੌਕੇ ਸਾਂਪਲਾ ਨੇ ਕਾਂਗਰਸ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ ਕੀਤੇ ਵਾਅਦਿਆਂ ਨੂੰ ਅਜੇ ਤਕ ਵਫ਼ਾ ਨਹੀਂ ਕਰ ਸਕੇ, ਇਹੀ ਕਾਰਨ ਹੈ ਕਿ ਕਾਂਗਰਸ ਆਪਣੀ ਹਾਰ ਨੂੰ ਦੇਖਦਿਆਂ ਪੂਰੀ ਤਰ੍ਹਾਂ ਨਾਲ ਬੌਖਲਾ ਚੁੱਕੀ ਹੈ ਤੇ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ ।
ਇਹ ਵੀ ਪੜ੍ਹੋ : ਅਮਰੀਕਾ ਦੀਆਂ 80 ਸਿੱਖ ਸੰਸਥਾਵਾਂ ਦਾ ਐਲਾਨ, ਅੰਦੋਲਨ ਦਾ ਵਿਰੋਧ ਕਰਨ ਵਾਲੇ ਕਲਾਕਾਰਾਂ ਤੇ ਖਿਡਾਰੀਆਂ ਦਾ ਹੋਵੇਗਾ ਵਿਰੋਧ
ਇਸ ਮੌਕੇ 'ਤੇ ਪੰਜਾਬ ਪ੍ਰਭਾਰੀ ਮੋਹਨ ਲਾਲ ਸੇਠੀ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਆਪਣਿਆਂ ਨੂੰ ਹੀ ਮੇਅਰ ਬਣਾਉਣ ਤਕ ਸੀਮਤ ਹਨ ਜਦੋਂ ਕਿ ਭਾਜਪਾ ਆਪਣੇ ਵਰਕਰਾਂ ਨੂੰ ਅੱਗੇ ਲਿਆ ਕੇ ਤੇ ਉਨ੍ਹਾਂ ਦੀ ਜਿੱਤ ਕਰਾ ਕੇ ਉਨ੍ਹਾਂ ਵਰਕਰਾਂ ਵਿਚੋਂ ਹੀ ਮੇਅਰ ਬਣਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਭਾਜਪਾ ਉਮੀਦਵਾਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਲਾਲ ਕਿਲ੍ਹਾ ਘਟਨਾ : ਨਵਰੀਤ, ਰਣਜੀਤ ਅਤੇ ਨੌਦੀਪ ਦੇ ਮਾਮਲੇ 'ਚ ਸਬੂਤ ਇਕੱਠੇ ਕਰਨ ਲੱਗੇ ਵਕੀਲ
ਕਿਸਾਨ ਜਥੇਬੰਦੀਆਂ ਨੇ ਕੀਤਾ ਵਿਜੇ ਸਾਂਪਲਾ ਦਾ ਡਟਵਾਂ ਵਿਰੋਧ
ਜਿਉਂ ਹੀ ਪ੍ਰੈੱਸ ਕਾਨਫਰੰਸ ਵਿਜੇ ਸਾਂਪਲਾ ਬਾਹਰ ਨਿਕਲੇ ਤਾਂ ਉਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਬੀਜੇਪੀ ਦੇ ਉਮੀਦਵਾਰਾਂ ਦਾ ਚੋਣ ਪ੍ਰਚਾਰ ਕਰਨ ਪੁੱਜੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਵੱਖ ਵੱਖ ਥਾਵਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਡਟਵਾਂ ਵਿਰੋਧ ਕੀਤਾ ਗਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਬਲਕਾਰ ਸਿੰਘ ਘੱਲ ਕਲਾਂ ਸੁਖਜਿੰਦਰ ਸਿੰਘ ਮਹੇਸਰੀ, ਵੀਰਪਾਲ ਕੌਰ ਤੇ ਹੋਰਾਂ ਵਲੋਂ ਸਾਂਪਲਾ ਦਾ ਡਟਵਾਂ ਵਿਰੋਧ ਕੀਤਾ ਗਿਆ। ਇੱਥੇ ਹੀ ਬੱਸ ਨਹੀਂ ਰੋਹ ਵਿਚ ਆਏ ਕਿਸਾਨ ਆਗੂਆਂ ਵੱਲੋਂ ਬੀਜੇਪੀ ਦੇ ਕੁਝ ਆਗੂਆਂ ਦੀਆਂ ਗੱਡੀਆਂ 'ਤੇ ਵੀ ਹਮਲਾ ਕੀਤਾ ਗਿਆ ਹਾਲਾਂਕਿ ਵਿਜੇ ਸਾਂਪਲਾ ਦੀ ਗੱਡੀ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੱਢ ਲਿਆ ਗਿਆ। ਇਸ ਦੌਰਾਨ ਕਿਸਾਨਾਂ 'ਤੇ ਪੁਲੀ ਵੱਲੋਂ ਹਲਕੇ ਬਲ ਦਾ ਪ੍ਰਯੋਗ ਕੀਤਾ ਗਿਆ। ਇੱਥੇ ਹੀ ਬੱਸ ਨਹੀਂ ਕਿ ਪੁਲਸ ਨਾਲ ਹੱਥੋਪਾਈ ਹੁੰਦੇ ਕਈ ਕਿਸਾਨਾਂ ਦੀਆਂ ਦਸਤਾਰਾਂ ਵੀ ਲਹਿ ਗਈਆਂ ।
ਇਹ ਵੀ ਪੜ੍ਹੋ : ਰਾਜ ਸਭਾ 'ਚ ਪ੍ਰਧਾਨ ਮੰਤਰੀ ਦਾ ਪ੍ਰਤਾਪ ਬਾਜਵਾ 'ਤੇ ਵਿਅੰਗ, ਕਿਹਾ '84 ਦੀ ਗੱਲ ਕਰਨੀ ਕਿਵੇਂ ਭੁੱਲ ਗਏ
ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।