ਸਾਂਪਲਾ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਕਿਸਾਨਾਂ ਨੇ ਕੀਤਾ ਵਿਰੋਧ

Sunday, Mar 07, 2021 - 05:43 PM (IST)

ਸਾਂਪਲਾ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਕਿਸਾਨਾਂ ਨੇ ਕੀਤਾ ਵਿਰੋਧ

ਗੜਸ਼ੰਕਰ (ਸ਼ੋਰੀ)- ਭਾਜਪਾ ਆਗੂ ਅਤੇ ਕੌਮੀ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਅੱਜ ਸ੍ਰੀ ਖੁਰਾਲਗੜ ਸਾਹਿਬ ਵਿਖੇ ਮੱਥਾ ਟੇਕਣ ਪਹੁੰਚਣ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਸਾਂਪਲਾ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਮੌਕੇ ਦੀ ਨਜ਼ਾਕਤ ਨੂੰ ਸਮਝਦੋ ਹੋਏ ਪਹਿਲਾਂ ਤੋਂ ਚੌਕਸ ਪੁਲਸ ਨੇ ਤੁਰੰਤ ਵਿਖਾਵਾਕਾਰੀਆਂ ਨੂੰ ਆਪਣੇ ਕਾਬੂ 'ਚ ਲੈ ਲਿਆ ਅਤੇ ਵਿਜੇ ਸਾਂਪਲਾ ਦੀਆਂ ਗੱਡੀਆਂ ਨਿਰਵਿਘਨ ਮੌਕੇ ਤੋਂ ਕਢਵਾ ਦਿੱਤੀਆਂ। ਇਸ ਮੋਕੇ ਮਹਿੰਦਰ ਕੁਮਾਰ ਬਢੋਆਣ, ਗੁਰਨੇਕ ਭੱਜਲ ਅਤੇ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।

ਦੱਸਣਯੋਗ ਹੈ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਹੋ ਜਦੋਂ ਕਿਸਾਨਾਂ ਵਲੋਂ ਭਾਜਪਾ ਲੀਡਰਾਂ ਦਾ ਵਿਰੋਧ ਕੀਤਾ ਗਿਆ ਹੋਵੇ। ਇਸ ਤੋਂ ਪਹਿਲਾਂ ਵੀ ਕਈ ਵਾਰ ਕਿਸਾਨਾਂ ਵਲੋਂ ਭਾਜਪਾ ਆਗੂਆਂ ਨੂੰ ਘੇਰਿਆ ਜਾ ਚੁੱਕਾ ਹੈ। ਕਿਸਾਨਾਂ ਨੇ ਸਾਫ ਆਖਿਆ ਹੈ ਕਿ ਜਦੋਂ ਤਕ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤਕ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ।


author

Gurminder Singh

Content Editor

Related News